15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਮਦਨਪੁਰ ਪਹੁੰਚਣ ’ਤੇ ਵਾਈਸ ਚੇਅਰਮੈਨ ਵਿੱਕੀ ਘਨੌਰ ਦਾ ਭਰਵਾਂ ਸਵਾਗਤ

ਘਨੌਰ, 15 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਦਨਪੁਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਵਿਸ਼ੇਸ਼ ਦੌਰਾ ਕੀਤਾ। ਪਿੰਡ ਪਹੁੰਚਣ ’ਤੇ ਸਰਪੰਚ ਨਿਧਾਨ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 16-11-2026
ਘਨੌਰ, 15 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਦਨਪੁਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਵਿਸ਼ੇਸ਼ ਦੌਰਾ ਕੀਤਾ। ਪਿੰਡ ਪਹੁੰਚਣ ’ਤੇ ਸਰਪੰਚ ਨਿਧਾਨ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀ ਕਾਰਜਸ਼ੈਲੀ ਵਿਚ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਕਿਸਾਨਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਬਰਾਬਰ ਨਾਲ ਲੈ ਕੇ ਚੱਲਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਕਾਸ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਜੋ ਗਾਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਸਾਰੀਆਂ ਗਰੰਟੀਆਂ ਨੂੰ ਮਾਨ ਸਰਕਾਰ ਵਲੋਂ ਪੰਜ ਸਾਲ ਤੋਂ ਪਹਿਲਾਂ ਹੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਤਹਿਤ ਸਿਹਤ ਖੇਤਰ ਵਿਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਔਰਤਾਂ ਦੀ ਭਲਾਈ ਨਾਲ ਜੁੜੀਆਂ ਯੋਜਨਾਵਾਂ ਅਤੇ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸੂਬੇ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਦੇ ਆ ਰਹੀਆਂ ਪ੍ਰੰਤੂ ਉਨ੍ਹਾਂ ਦੇ ਖੇਡਣ ਦੇ ਲਈ ਕੋਈ ਗਰਾਊਂਡ ਅੱਜ ਤੱਕ ਕਿਸੇ ਵੀ ਸਰਕਾਰ ਵਲੋਂ ਨਹੀਂ ਬਣਵਾਏ ਗਏ। ਪ੍ਰੋਗਰਾਮ ਦੇ ਅੰਤ ਵਿਚ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਵਲੋਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ ਹਰਪਾਲਪੁਰ, ਨਸ਼ਾ ਮੁਕਤੀ ਦੇ ਹਲਕਾ ਕੋਆਰਡੀਨੇਟਰ ਹਰਮਨ ਅਲੀ ਮਾਜਰਾ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਖੁਸ਼ਦੀਪ ਸਿੰਘ ਟਿੰਕੂ ਘਨੌਰ, ਨਿਰਮਲ ਸਿੰਘ ਭੰਗੂ, ਜਸਪਾਲ ਸ਼ਰਮਾ ਹਰਪਾਲਪੁਰ, ਜੱਗੀ ਭੰਗੂ, ਪਿੰਡ ਮਦਨਪੁਰ ਦੇ ਪੰਚਾਇਤ ਮੈਂਬਰ ਸ਼ੀਸ਼ਾ ਸਿੰਘ, ਜੋਧਾ ਸਿੰਘ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ, ਬਲਿਹਾਰ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਮਨਜੀਤ ਸਿੰਘ, ਗਗਨ ਸਿੰਘ, ਜਗਦੀਸ਼ ਸਿੰਘ, ਵੀਰ ਸਿੰਘ, ਪ੍ਰਿੰਸ ਪਿੰਡ ਦੇ ਨੌਜਵਾਨ, ਬਜ਼ੁਰਗ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਦਾ ਆਉਣਾ ਜ਼ਰੂਰੀ-ਮੋਹਿਤ ਮੋਹਿੰਦਰਾ ਮੰਡਲ ਪ੍ਰਧਾਨ ਮੇਹਰਵਾਨ ਸਿੰਘ ਬਾਜਵਾ ਦੀ ਅ... ਅਗਲੀ ਖ਼ਬਰ ਸ਼ੇਰਾਂ ਵਾਲੇ ਗੇਟ ਵਿਖੇ ਨਰਿੰਦਰ ਲਾਲੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਸਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।