ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਲਕਾ ਸਨੌਰ ਤੋਂ ਰਵਾਨਾ ਹੋਵੇਗਾ ਰਿਕਾਰਡ ਤੋੜ ਕਾਫ਼ਲਾ : ਰਣਜੋਧ ਸਿੰਘ ਹਡਾਣਾ
ਸਨੌਰ, 16 ਨਵੰਬਰ (ਸੋਖਲ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ‘ਸਥਾਪਨਾ ਦਿਵਸ ਮਹਾਂ-ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਸਨੌਰ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਸਮੂਹ ਬਲਾਕ ਪ੍ਰਧਾਨ ਅਤੇ ਸੰਗਠਨ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਰੈਲੀ ਸੰਬੰਧੀ ਵਿਸਥਾਰਪੂਰਵਕ ਵਿਉਂਤਬੰਦੀ ਤਿਆਰ ਕੀਤੀ ਗਈ।
ਸਨੌਰ, 16 ਨਵੰਬਰ (ਸੋਖਲ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ‘ਸਥਾਪਨਾ ਦਿਵਸ ਮਹਾਂ-ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਸਨੌਰ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਸਮੂਹ ਬਲਾਕ ਪ੍ਰਧਾਨ ਅਤੇ ਸੰਗਠਨ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਰੈਲੀ ਸੰਬੰਧੀ ਵਿਸਥਾਰਪੂਰਵਕ ਵਿਉਂਤਬੰਦੀ ਤਿਆਰ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਮਹਾਂ-ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਵਾਰਡ ਪੱਧਰ ’ਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕਰਨ ਤਾਂ ਜੋ ਹਲਕਾ ਸਨੌਰ ਤੋਂ ਇਕ ਵੱਡਾ ਕਾਫ਼ਲਾ ਮੋਗਾ ਲਈ ਰਵਾਨਾ ਹੋ ਸਕੇ। ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਇਤਿਹਾਸਕ ਲੋਕ-ਪੱਖੀ ਕੰਮਾਂ, ਮੁਫ਼ਤ ਬਿਜਲੀ, ਸਿੱਖਿਆ ਤੇ ਸਿਹਤ ਕ੍ਰਾਂਤੀ ਅਤੇ ਪਾਰਦਰਸ਼ੀ ਭਰਤੀਆਂ ਸਦਕਾ ਅੱਜ ਸੂਬੇ ਦਾ ਹਰ ਵਰਗ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਹਲਕਾ ਸਨੌਰ ਦੇ ਵਰਕਰਾਂ ਦਾ ਜੋਸ਼ ਅਤੇ ਜਜ਼ਬਾ ਇਸ ਮਹਾਂ-ਰੈਲੀ ਦੀ ਸਫ਼ਲਤਾ ਵਿਚ ਅਹਿਮ ਯੋਗਦਾਨ ਪਾਵੇਗਾ। ਇਸ ਮੌਕੇ ਸਮੂਹ ਬਲਾਕ ਪ੍ਰਧਾਨ, ਸੰਗਠਨ ਦੇ ਅਹੁਦੇਦਾਰ, ਸਰਕਲ ਇੰਚਾਰਜ, ਬੂਥ ਇੰਚਾਰਜ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਭਰੋਸਾ ਦਿਵਾਇਆ।