ਵਿਆਹੁਤਾ ਖ਼ੁਦਕੁਸ਼ੀ ਦੇ ਮਾਮਲੇ ’ਚ ਸਹੁਰਿਆਂ ਖ਼ਿਲਾਫ਼ ਕੇਸ ਦਰਜ
ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਆਹੁਤਾ ਦੀ ਭੇਦਭਰੀ ਹਾਲਾਤਾਂ ’ਚ ਮੌਤ ਹੋਣ ਦੇ ਮਾਮਲੇ ’ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ ’ਤੇ ਵਿਆਹੁਤਾ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੀੜਤਾਂ ਦੇ ਭਰਾ ਰਾਜੇਸ਼ ਵਾਸੀ ਹਰਿਆਣਾ ਨੇ ਉਕਤ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਸਾਲ 2019 ’ਚ ਗੁਰਦਰਸ਼ਨ ਸਿੰਘ ਨਾਲ ਵਿਆਹ ਹੋਇਆ ਸੀ।
ਅਜੀਤ ਡੈਸਕ
17-11-2026