17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਐਲੂਮਨੀ ਮੀਟ ਕਰਵਾਈ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਡਾ.

ਅਜੀਤ ਡੈਸਕ 17-11-2026
ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਡਾ. ਵਿਨੀਤਾ ਰਾਣੀ ਦੀ ਅਗਵਾਈ ਹੇਠ ਸਾਲਾਨਾ ਐਲੂਮਨੀ ਮੀਟ ਸਾਬਕਾ ਵਿਦਿਆਰਥੀ ਮਿਲਣੀ ਕਰਵਾਈ ਗਈ। ਇਸ ਮੌਕੇ ਕਾਲਜ ਦੇ ਵੱਡੀ ਗਿਣਤੀ ਵਿਚ ਸਾਬਕਾ ਵਿਦਿਆਰਥੀ ਇਕੱਠੇ ਹੋਏ ਅਤੇ ਉਨ੍ਹਾਂ ਨੇ ਆਪਣੇ ਪੁਰਾਣੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਡਾ.ਵਿਨੀਤਾ ਰਾਣੀ ਨੇ ਸਾਬਕਾ ਵਿਦਿਆਰਥੀਆਂ ਅਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਬਕਾ ਵਿਦਿਆਰਥੀ ਕਿਸੇ ਵੀ ਸੰਸਥਾ ਦਾ ਸਰਮਾਇਆ ਹੁੰਦੇ ਹਨ ਅਤੇ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾਅ ਕੇ ਕਾਲਜ ਦਾ ਨਾਂ ਰੌਸ਼ਨ ਕਰ ਰਹੇ ਹਨ। ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਡਾ. ਜੋਗਿੰਦਰ ਸਿੰਘ ਰਾਣਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਾਲਜ ਵਿਚ ਬਿਤਾਏ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਕਾਲਜ ਦੇ ਵਿਕਾਸ ਲਈ ਸਾਬਕਾ ਵਿਦਿਆਰਥੀਆਂ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਮੌਜੂਦਾ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਕੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਆਪੋ-ਆਪਣੇ ਖੇਤਰਾਂ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ ਅਤੇ ਕਾਲਜ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਕਾਲਜ ਦੇ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ 1971-72 ਬੈਚ ਦੇ ਸਾਬਕਾ ਵਿਦਿਆਰਥੀ ਸੋਹਣ ਲਾਲ ਗੁਪਤਾ ਦਾ ਧੰਨਵਾਦ ਕੀਤਾ ਗਿਆ। ਇਸੇ ਤਰ੍ਹਾਂ 2005-06 ਬੈਚ ਦੇ ਸਾਬਕਾ ਵਿਦਿਆਰਥੀ ਜਸਵੀਰ ਸਿੰਘ, ਜੋ ਮੌਜੂਦਾ ਸਮੇਂ ਆਬਕਾਰੀ ਤੇ ਕਰ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਹਨ , ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਵੀਰਦੇਵ ਸਿੰਘ, ਸਕੱਤਰ ਡਾ. ਦੀਪਿਕਾ ਲਾਂਬਾ, ਖ਼ਜ਼ਾਨਚੀ ਕਪਿਲ ਸੂਦ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਸੂਦ, ਨਗਿੰਦਰ ਸਿੰਘ, ਅਨਵਰ ਹੁਸੈਨ ਅਤੇ ਸਹਾਇਕ ਪ੍ਰੋਫੈਸਰ ਨਵਨੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਮੰਚ ਸੰਚਾਲਨ ਸਹਾਇਕ ਪ੍ਰੋ. ਨਵਨੀਤ ਕੌਰ, ਕਪਿਲ ਸੂਦ ਅਤੇ ਜਗਦੀਪ ਸ਼ਰਮਾ ਵਲੋਂ ਕੀਤਾ ਗਿਆ। ਅੰਤ ਵਿਚ ਕਾਲਜ ਸਟਾਫ਼ ਅਤੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਸਾਬਕਾ ਵਿਦਿਆਰਥੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਵਿਦੇਸ਼ਾਂ ਦੀ ਧਰਤੀ ’ਤੇ ਵਸ ਕੇ ਵੀ ਪੰਜਾਬ ਦੀ ਮਿੱਟੀ ਦਾ ਮੋਹ ਨਹੀਂ ਭੁੱਲਿਆ : ਸੁਰਜੀਤ ਸਿੰਘ ਮੱਲੀ ਅਗਲੀ ਖ਼ਬਰ ਕਰਨ ਸਿੰਘ ਡੀਟੀਓ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਨੂੰ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।