17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬੀ ਲੂੰਬਾ ਨੂੰ ਟਿਕਟ ਮਿਲਣ ’ਤੇ ਹਲਕੇ ਦੇ ਸਾਰੇ ਵਰਗ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਵਿਧਾਇਕ ਬਣਨ ਮਗਰੋਂ ਬਿਨਾਂ ਕਿਸੇ ਭੇਦ ਭਾਵ ਕਰਾਂਗੇ ਲੋਕਾਂ ਦੀ ਸੇਵਾ-ਡੀ.ਟੀ.ਓ. ਕਰਨ ਸਿੰਘ

ਪਾਤੜਾਂ, 16 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਵਲੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਟਿਕਟ ਦਿੱਤੇ ਜਾਣ ’ਤੇ ਹਲਕਾ ਸ਼ਤੁਾਰਾਣਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਬੀਬੀ ਲੂੰਬਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਜਿੱਥੇ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਹਰ ਵਰਗ ਦੇ ਲੋਕਾਂ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ੍ਹ ਚੇਅਰਮੈਨ ਮਾਰਕਿਟ ਕਮੇਟੀ ਪਾਤੜਾਂ, ਨਵਲਦੀਪ ਸਿੰਘ ਮੌਲਵੀਵਾਲਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਦੁਰਗਾ ਦਾਸ ਸਿੰਗਲਾ ਚੇਅਰਮੈਨ ਵਪਾਰ ਸੈਲ, ਵਪਾਰ ਸੈਲ ਦੇ ਆਗੂ ਸੀਸ਼ ਪਾਲ ਘੱਗਾ, ਪ੍ਰੇਮ ਚੰਦ ਗੁਪਤਾ ਸਾਬਕਾ ਪ੍ਰਧਾਨ ਨਗਰ ਕੌਸਲ ਪਾਤੜਾਂ, ਉੱਘੇ ਵਪਾਰੀ ਕ੍ਰਿਸ਼ਨ ਕੁਮਾਰ ਅਤੇ ਹਰਦੇਵ ਸਿੰਘ ਲਾਲਵਾ ਨੇ ਬੀਬੀ ਲੂੰਬਾ ਨੂੰ ਟਿਕਟ ਮਿਲਣ ਮਗਰੋਂ ਪਾਤੜਾਂ ਦੀ ਅਨਾਜ਼ ਮੰਡੀ ਪੁੱਜੇ ਡੀ.

ਕਰਨ ਸਿੰਘ ਡੀਟੀਓ ਦਾ ਸਵਾਗਤ ਕਰਦੇ ਹੋਏ ਪ੍ਰੇਮ ਚੰਦ ਗੁਪਤਾ, ਕਰਿਸ਼ਨ ਕੁਮਾਰ ਅਤੇ ਮੌਜੂਦ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਪਾਤੜਾਂ। ਤਸਵੀਰ : ਗੁਰਇਕਬਾਲ ਸਿੰਘ ਖਾਲਸਾ 17-11-2026
ਪਾਤੜਾਂ, 16 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਵਲੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਟਿਕਟ ਦਿੱਤੇ ਜਾਣ ’ਤੇ ਹਲਕਾ ਸ਼ਤੁਾਰਾਣਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਬੀਬੀ ਲੂੰਬਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਜਿੱਥੇ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਹਰ ਵਰਗ ਦੇ ਲੋਕਾਂ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ੍ਹ ਚੇਅਰਮੈਨ ਮਾਰਕਿਟ ਕਮੇਟੀ ਪਾਤੜਾਂ, ਨਵਲਦੀਪ ਸਿੰਘ ਮੌਲਵੀਵਾਲਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਦੁਰਗਾ ਦਾਸ ਸਿੰਗਲਾ ਚੇਅਰਮੈਨ ਵਪਾਰ ਸੈਲ, ਵਪਾਰ ਸੈਲ ਦੇ ਆਗੂ ਸੀਸ਼ ਪਾਲ ਘੱਗਾ, ਪ੍ਰੇਮ ਚੰਦ ਗੁਪਤਾ ਸਾਬਕਾ ਪ੍ਰਧਾਨ ਨਗਰ ਕੌਸਲ ਪਾਤੜਾਂ, ਉੱਘੇ ਵਪਾਰੀ ਕ੍ਰਿਸ਼ਨ ਕੁਮਾਰ ਅਤੇ ਹਰਦੇਵ ਸਿੰਘ ਲਾਲਵਾ ਨੇ ਬੀਬੀ ਲੂੰਬਾ ਨੂੰ ਟਿਕਟ ਮਿਲਣ ਮਗਰੋਂ ਪਾਤੜਾਂ ਦੀ ਅਨਾਜ਼ ਮੰਡੀ ਪੁੱਜੇ ਡੀ.ਟੀ.ਓ. ਕਰਨ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਬੀਬੀ ਲੂੰਬਾ ਅਤੇ ਉਨ੍ਹਾ ਦਾ ਪਰਿਵਾਰ ਅਜਿਹਾ ਸਿਆਸੀ ਪਰਿਵਾਰ ਹੈ ਜਿਸ ਨੇ ਬਹੁਤ ਹੀ ਸਮਝਦਾਰੀ ਅਤੇ ਇਮਾਨਦਾਰੀ ਨਾਲ ਹਮੇਸ਼ਾ ਸਿਆਸਤ ਕੀਤੀ ਹੈ ਅਤੇ ਉਨ੍ਹਾਂ ਨੇ 2012 ’ਚ ਬਤੌਰ ਵਿਧਾਇਕ ਆਪਣੀ ਜ਼ੁੰਮੇਵਾਰੀ ਨਿਭਾਉਦਿਆਂ ਹਲਕੇ ਵਿਚ ਲੋੜਵੰਦਾਂ ਦੀ ਮਦਦ ਕਰਦਿਆਂ ਬਹੁਤ ਸਾਰੀਆਂ ਲੜਕੀਆਂ ਦੇ ਵਿਆਹ ਕੀਤੇ ਅਤੇ ਉਨ੍ਹਾਂ ਨੂੰ ਸਾਰਾ ਸਮਾਨ ਦੇ ਕੇ ਇਕ ਮਾਪਿਆਂ ਵਾਲਾ ਫਰਜ਼ ਅਦਾ ਕੀਤਾ ਇਸ ਤੋਂ ਮਗਰੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਬਾਦਸ਼ਾਹਪੁਰ ਇਲਾਕੇ ’ਚ ਜੰਗਲੀ ਜਾਨਵਰਾਂ ਤੋਂ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਉਣ ਲਈ ਕਰੋੜਾਂ ਰੁਪਏ ਖਰਚ ਕਰਕੇ ਕੰਡਿਆਲੀ ਤਾਰ ਲਵਾਈ। ਹਲਕੇ ਦੇ ਹਰ ਪਰਿਵਾਰ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦੇ ਰਹੇ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨ੍ਹਾਂ ਦੇ ਪਤੀ ਡੀ.ਟੀ.ਓ. ਕਰਨ ਸਿੰਘ ਨੇ ਉਹ ਕੰਮ ਕਰ ਦਿਖਾਇਆ ਜੋ ਕੋਈ ਵਿਧਾਇਕ ਇਸ ਹਲਕੇ ਵਿਚ ਨਹੀ ਕਰ ਸਕਿਆ। ਇਨ੍ਹਾਂ ਦੀ ਇਮਾਨਦਾਰੀ ਅਤੇ ਹਲਕੇ ਦੇ ਲੋਕਾਂ ਦੇ ਪ੍ਰਤੀ ਸੱਚੀ ਵਫਾਦਾਰੀ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਇਨ੍ਹਾਂ ਨੂੰ ਆਪਣੇ ਵਿਚ ਸ਼ਾਮਿਲ ਕਰਕੇ ਹਲਕਾ ਸ਼ੁਤਰਾਣਾਂ ਤੋਂ ਟਿਕਟ ਦੇ ਕੇ ਹਲਕੇ ’ਚ ਚੋਣ ਮੈਦਾਨ ਵਿਚ ਉੁਤਾਰਿਆ ਹੈ ਜਿਸ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਟਿਕਟ ਦਿੱਤੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਅਸੀ ਯਕੀਨ ਦਿਵਾਉਦੇ ਹਾਂ ਕੇ ਬੀਬੀ ਲੂੰਬਾ ਨੂੰ ਵਿਧਾਇਕ ਬਣਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ। ਕਰਨ ਸਿੰਘ ਡੀ.ਟੀ.ਓ. ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਦਿੱਤੇ ਜਾ ਰਹੇ ਸਤਿਕਾਰ ਦੀ ਬਦੋਲਤ ਹੀ ਸਾਡਾ ਪਰਿਵਾਰ ਚੋਣ ਮੈਦਾਨ ਵਿਚ ਆਇਆ ਹੈ ਅਤੇ ਵਿਧਾਇਕ ਬਣਨ ਮਗਰੋਂ ਮਿਲੀ ਜ਼ੁੰਮੇਵਾਰੀ ਨੂੰ ਨਿਭਾਉਦਿਆ ਸਾਡੇ ਪਰਿਵਾਰ ਵਲੋਂ ਹਲਕੇ ਦੇ ਲੋਕਾਂ ਦੇ ਬਿਨ੍ਹਾਂ ਕਿਸੇ ਭੇਦ ਭਾਵ ਦੇ ਕੀਤੇ ਜਾਣਗੇ।
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਲੋੜ : ਗੁਰਦੀਪ ਸਿੰਘ ਵੜੈਚ ਅਗਲੀ ਖ਼ਬਰ ਵਿਦੇਸ਼ਾਂ ਦੀ ਧਰਤੀ ’ਤੇ ਵਸ ਕੇ ਵੀ ਪੰਜਾਬ ਦੀ ਮਿੱਟੀ ਦਾ ਮੋਹ ਨਹੀਂ ਭੁੱਲਿਆ : ਸੁਰਜੀਤ ਸਿੰਘ ਮੱਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।