ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕੀਤੀਆਂ : ਜਸਪਾਲ ਸਿੰਘ ਬਿੱਟੂ ਚੱਠਾ
ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਇਲਾਕਿਆਂ ਵਿਚ ਜਥੇਬੰਦਕ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਾਰਟੀ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਵਿਚ ਸਰਗਰਮੀ ਨਾਲ ਜੁਟਣ ਅਤੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਅਜੀਤ ਡੈਸਕ
17-11-2026