18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਫਤਿਹਪੁਰ ਰਾਜਪੂਤਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲਿਆ ਭਰਵਾਂ ਹੁੰਗਾਰਾ

ਸਨੌਰ, 17 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਕਈ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 18-11-2026
ਸਨੌਰ, 17 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਕਈ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਦੇ ਜੋਗਾ ਸਿੰਘ ਕੋਆਪ੍ਰੇਟਿਵ ਸੋਸਾਇਟੀ ਮੈਂਬਰ, ਤਰਸੇਮ ਸਿੰਘ, ਜਸਵੀਰ ਸਿੰਘ, ਹਰਿੰਦਰਪਾਲ ਕੋੜਾ, ਮਹਿੰਦਰ ਸਿੰਘ, ਰਾਮ ਸਿੰਘ, ਸੁਰਪ੍ਰੀਤ ਸਿੰਘ ਅਤੇ ਸੰਜੂ ਖੁੱਡਾ ਸਮੇਤ ਹੋਰਨਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਫਤਿਹਪੁਰ ਰਾਜਪੂਤਾਂ ਵਿਖੇ ਹੋਈ ਇਸ ਸ਼ਮੂਲੀਅਤ ਨੂੰ ਹਲਕਾ ਸਨੌਰ ਵਿਚ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨਾਲ ਪਿੰਡ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ।
ਪਿਛਲੀ ਖ਼ਬਰ ਪੰਜਾਬ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਹਰਮੀਤ ਸਿੰਘ ਪਠਾਣਮਾਜਰਾ ਅਗਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।