18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

2600 ਲਾਈਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਸਾਥੀ ਜੁਆਇਨਿੰਗ ਨਾ ਹੋਣ ਕਾਰਨ ਮੁੜ ਚੜ੍ਹੇ ਟਾਵਰ ’ਤੇ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-30-10-27 ਨੂੰ 2600 ਲਾਈਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਵਲੋਂ ਪਟਿਆਲਾ ਵਿਖੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਰੋਸ ਕਰਕੇ ਫੁਹਾਰਾ ਚੌਂਕ ਵਿਚ ਰੋਸ ਮਾਰਚ ਕੀਤਾ ਗਿਆ। ਜਿਸ ਤੋਂ ਬਾਅਦ 6 ਨਵੰਬਰ ਦੀ ਮੀਟਿੰਗ ਦਿੱਤੀ ਗਈ ਤੇ 6 ਨਵੰਬਰ ਨੂੰ ਮੀਟਿੰਗ ਦੀ ਤਰੀਕ ਅੱਗੇ ਵਧਾ ਦਿੱਤੀ ਗਈ।

ਅਜੀਤ ਡੈਸਕ 18-11-2026
ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-30-10-27 ਨੂੰ 2600 ਲਾਈਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਵਲੋਂ ਪਟਿਆਲਾ ਵਿਖੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਰੋਸ ਕਰਕੇ ਫੁਹਾਰਾ ਚੌਂਕ ਵਿਚ ਰੋਸ ਮਾਰਚ ਕੀਤਾ ਗਿਆ। ਜਿਸ ਤੋਂ ਬਾਅਦ 6 ਨਵੰਬਰ ਦੀ ਮੀਟਿੰਗ ਦਿੱਤੀ ਗਈ ਤੇ 6 ਨਵੰਬਰ ਨੂੰ ਮੀਟਿੰਗ ਦੀ ਤਰੀਕ ਅੱਗੇ ਵਧਾ ਦਿੱਤੀ ਗਈ। ਆਗੂਆਂ ਨੇ ਦੱਸਿਆ ਕਿ ਉਪਰੰਤ 10 ਨਵੰਬਰ ਨੂੰ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜੋ ਕਿ ਬੇਸਿਟਾ ਰਹੀ। ਜਿਸ ਤੋਂ ਬਾਅਦ ਬਿਜਲੀ ਨਿਗਮ ਦੇ ਸੀ.ਐਮ.ਡੀ. ਨਾਲ ਮੀਟਿੰਗ ਕੀਤੀ ਗਈ ਪਰ ਮੀਟਿੰਗ ਬੇਸਿੱਟਾ ਰਹੀ ਅਤੇ ਸਾਡੇ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ। ਸਾਡੇ ਸਾਥੀ ਬੀ.ਬੀ.ਐਮ.ਬੀ. ਵਾਲਿਆਂ ਵਲੋਂ ਮਾਨਯੋਗ ਅਦਾਲਤ ਵਿਚ ਕੇਸ ਲਗਾ ਕੇ ਸਾਡੀ ਭਰਤੀ ’ਤੇ ਰੋਕ ਲਗਵਾਈ ਗਈ ਹੈ ਤੇ ਅਸੀਂ ਸਪੱਸ਼ਟ ਕਰਦੇ ਹਾਂ ਕਿ ਸਾਡਾ ਕਿਸੇ ਵੀ ਸਾਥੀ ਨਾਲ ਕੋਈ ਵੈਰ-ਵਿਰੋਧ ਨਹੀਂ ਹੈ। ਸਾਡੀ ਮੰਗ ਹੈ ਕਿ ਬੀ.ਬੀ.ਐਮ.ਬੀ. ਵਾਲੇ ਸਾਥੀਆਂ ਨੂੰ ਵੀ ਸਾਡੇ ਨਾਲ ਹੀ ਜੁਆਇਨ ਕਰਵਾ ਲਿਆ ਜਾਵੇ। ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਵਲੋਂ ਸਾਡੀ 2600 ਅਸਾਮੀਆਂ ਦੀ ਭਰਤੀ ਨੂੰ ਬੇਵਜ੍ਹਾ ਲਟਕਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ 17 ਨੰਵਬਰ ਨੂੰ ਸਾਡੇ ਸਾਥੀ ਪਿੰਡ ਭੇਡਪੁਰਾ ਵਿਖੇ 440ਕੇ.ਵੀ. ਹਾਈ ਵੋਲਟੇਜ ਟਾਵਰ ਦੇ ਉਪਰ ਚੜ ਗਏ। ਜੇਕਰ ਸਾਡੀ ਮੰਗ ਦਾ ਜਲਦੀ ਤੋਂ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ 2600 ਅਪ੍ਰੈਂਟਿਸਸ਼ਿਪ ਯੂਨੀਅਨ ਸਖਤ ਕਦਮ ਚੁੱਕਣ ਅਤੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਦਬਾਅ ਬਣਾ ਕੇ ਸਾਥੀਆਂ ਨੂੰ ਡਰਾ ਧਮਕਾਇਆ ਜਾ ਰਿਹਾ ਹੈ ਤੇ ਲੰਗਰ ਦਾ ਪ੍ਰਬੰਧ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਸੰਘਰਸ਼ ਦੌਰਾਨ ਹੋਣ ਵਾਲੇ ਕਿਸੇ ਵੀ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੀ ਹੋਵੇਗੀ।
ਪਿਛਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੇ ਪੋਲਟਰੀ ਫਾਰਮਾਂ ਖ਼ਿਲਾਫ਼ ਐਕਸ਼ਨ ਮੋਡ ’ਚ ਮਾਰਕੀਟ ਕਮੇਟੀ ਅਗਲੀ ਖ਼ਬਰ ਸਰਕਾਰੀ ਲਾਟਰੀ ਦੀ ਆੜ ’ਚ ਸੱਟਾ ਲਗਾਉਣ ਵਾਲੇ 19 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।