17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰ ਸਹਾਇ ਸੇਵਾ ਦਲ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਗੀ ਖਾਨਾ ਵਿਖੇ ਦੰਦਾਂ ਦਾ ਨਿਰੀਖਣ ਕੈਂਪ ਲਗਾਇਆ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੈਡੀਕੇਟਡ ਬ੍ਰਦਰਜ਼ ਗਰੁੱਪ ਅਤੇ ਹਰ ਸਹਾਇ ਸੇਵਾ ਦਲ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਗੀ ਖਾਨਾ ਬਾਰਾਂਦਰੀ ਵਿਖੇ ਵਿਸ਼ਾਲ ਦੰਦਾਂ ਦਾ ਨਿਰੀਖਣ ਕੈਂਪ ਲਗਾਇਆ ਗਿਆ। ਇਹ ਕੈਂਪ ਡਾ.

ਅਜੀਤ ਡੈਸਕ 18-11-2026
ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੈਡੀਕੇਟਡ ਬ੍ਰਦਰਜ਼ ਗਰੁੱਪ ਅਤੇ ਹਰ ਸਹਾਇ ਸੇਵਾ ਦਲ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਗੀ ਖਾਨਾ ਬਾਰਾਂਦਰੀ ਵਿਖੇ ਵਿਸ਼ਾਲ ਦੰਦਾਂ ਦਾ ਨਿਰੀਖਣ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਦੀਪ ਸਿੰਘ ਗੁਰੂ ਨਾਨਕ ਦੇਵ ਡੈਂਟਲ ਕੇਅਰ ਫੈਕਟਰੀ ਏਰੀਆ ਉਪਕਾਰ ਨਗਰ ਦੀ ਟੀਮ ਵਲੋਂ ਲਗਾਇਆ ਗਿਆ। ਜਿਸ ਵਿਚ ਤਕਰੀਬਨ 100 ਦੇ ਕਰੀਬ ਬੱਚਿਆਂ ਦੇ ਦੰਦਾਂ ਦਾ ਨਿਰੀਖਣ ਕੀਤਾ ਗਿਆ ਅਤੇ ਬੱਚਿਆਂ ਨੂੰ ਮੁਫ਼ਤ ਪੇਸਟ ਅਤੇ ਬੁਰਸ਼ ਵੰਡੇ ਗਏ। ਇਸ ਸਮਾਗਮ ਵਿਚ ਡਾਕਟਰ ਰਕੇਸ਼ ਵਰਮੀ, ਓਮ ਪ੍ਰਕਾਸ਼ ਸਿੰਗਲਾ, ਅਸ਼ੋਕ ਸ਼ਰਮਾ, ਸਕੂਲ ਦੇ ਹੈੱਡ ਇੰਚਾਰਜ ਸੁਰਜੀਤ ਸਿੰਘ, ਅਧਿਆਪਕਾਂ ਹਰਦੀਪ ਕੌਰ, ਕੋਆਪਰੇਟਿਵ ਸੋਸਾਇਟੀ ਦੇ ਪ੍ਰਧਾਨ ਹਰਿੰਦਰ ਸਿੰਘ ਜੋਗੀਪੁਰ, ਨਰਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਚਾਰ ਦਿਨਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਆਰੰਭ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ-ਰੱਖੜਾ, ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।