ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ 20 ਨੂੰ ਮਨਾਇਆ ਜਾਵੇਗਾ
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਨਾਮਦੇਵ ਕਮੇਟੀ ਅੱਡਾ ਦੇਵੀਗੜ੍ਹ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
ਅਜੀਤ ਡੈਸਕ
18-11-2026