17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐੱਸ.ਡੀ.ਐੱਮ. ਪਾਤੜਾਂ ਨੇ ਇਲਾਕੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੀਆਂ ਕੀਤੀਆਂ ਹਦਾਇਤਾਂ

ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਖੁਸ਼ਪ੍ਰੀਤ ਸਿੰਘ ਐੱਸ. ਡੀ.

ਅਜੀਤ ਡੈਸਕ 18-11-2026
ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਖੁਸ਼ਪ੍ਰੀਤ ਸਿੰਘ ਐੱਸ.ਡੀ.ਐੱਮ. ਪਾਤੜਾਂ ਵਲੋਂ ਸਬ-ਡਵੀਜ਼ਨ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ, ਐੱਸ.ਐੱਚ.ਓ., ਬੀ.ਡੀ.ਪੀ.ਓ. ਪਾਤੜਾਂ, ਤਹਿਸੀਲਦਾਰ ਪਾਤੜਾਂ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਪਾਤੜਾਂ ਵਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਰਹਿਣ ਅਤੇ ਖੇਤਾਂ ਵਿਚ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਅਤੇ ਉਨ੍ਹਾਂ ਕਿਹਾ ਕਿ ਸਮੂਹ ਕਲੱਸਟਰ ਅਫ਼ਸਰ ਆਪਣੇ ਅਧੀਨ ਕੰਮ ਕਰ ਰਹੇ ਨੋਡਲ ਅਫ਼ਸਰਾਂ ਦੀ ਡਿਊਟੀ ਦੀ ਨਿਯਮਿਤ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਅਧਿਕਾਰੀ ਆਪਣੀ ਡਿਊਟੀ ਦੌਰਾਨ ਗੈਰ-ਹਾਜ਼ਰ ਨਾ ਰਹੇ ਅਤੇ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਸਾਹਮਣੇ ਆਉਣ ’ਤੇ ਤੁਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ । ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ-ਰੱਖੜਾ, ਢਿੱਲੋਂ ਅਗਲੀ ਖ਼ਬਰ ਭਾਜਪਾ ਦੇ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।