ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦੇ ਉਪ-ਚੇਅਰਮੈਨ ਦੀਆਂ ਤੋੜੀਆਂ ਮੁੜ ਫਲੈਕਸਾਂ
ਫਲੈਕਸ ਬੋਰਡ ਤੋੜਨ ਨਾਲ ਲੋਕਾਂ ਦੇ ਦਿਲਾਂ ’ਚੋਂ ਪਿਆਰ ਨਹੀਂ ਮਿਟਾਇਆ ਜਾ ਸਕਦਾ- ਇੰਦਰਜੀਤ ਸਿੰਘ ਸੰਧੂ
ਭੁੱਨਰਹੇੜੀ, 20 ਨਵੰਬਰ (ਧਨਵੰਤ ਸਿੰਘ)-ਵਿਧਾਨ ਸਭਾ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਵਾਈਆਂ ਜਾ ਰਹੀਆਂ ਵਧਾਈ ਫਲੈਕਸਾਂ ਨੂੰ ਮੁੜ ਨੁਕਸਾਨ ਪਹੁੰਚਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਸ਼ੁਭ ਪਵਿੱਤਰ ਮੌਕਿਆਂ ’ਤੇ ਲੋਕਾਂ ਨੂੰ ਵਧਾਈ ਸੰਦੇਸ਼ ਦੇਣ ਲਈ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਕਸ ਬੋਰਡ ਲਗਵਾਏ ਗਏ ਸਨ, ਜਿਨ੍ਹਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ।
ਭੁੱਨਰਹੇੜੀ, 20 ਨਵੰਬਰ (ਧਨਵੰਤ ਸਿੰਘ)-ਵਿਧਾਨ ਸਭਾ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਵਾਈਆਂ ਜਾ ਰਹੀਆਂ ਵਧਾਈ ਫਲੈਕਸਾਂ ਨੂੰ ਮੁੜ ਨੁਕਸਾਨ ਪਹੁੰਚਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਸ਼ੁਭ ਪਵਿੱਤਰ ਮੌਕਿਆਂ ’ਤੇ ਲੋਕਾਂ ਨੂੰ ਵਧਾਈ ਸੰਦੇਸ਼ ਦੇਣ ਲਈ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਕਸ ਬੋਰਡ ਲਗਵਾਏ ਗਏ ਸਨ, ਜਿਨ੍ਹਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ। ਹੁਣ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇਣ ਲਈ ਇੰਦਰਜੀਤ ਸਿੰਘ ਸੰਧੂ ਵੱਲੋਂ ਨਵੇਂ ਬੋਰਡ ਲਗਵਾਏ ਜਾ ਰਹੇ ਹਨ, ਪਰ ਇਨ੍ਹਾਂ ਫਲੈਕਸਾਂ ਨੂੰ ਵੀ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਹਲਕੇ ਅੰਦਰ ਚਰਚਾ ਛੇੜ ਦਿੱਤੀ ਹੈ। ਇਸ ਸਬੰਧੀ ਇੰਦਰਜੀਤ ਸਿੰਘ ਸੰਧੂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਫਲੈਕਸਾਂ ਅਤੇ ਹੋਰਡਿੰਗਾਂ ਨੂੰ ਤੋੜਿਆ ਜਾਂ ਨੁਕਸਾਨਿਆ ਜਾ ਸਕਦਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਪਣਾਪਣ ਕਦੇ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਅਤੇ ਗੁਰਪੁਰਬਾਂ ਤੇ ਤਿਉਹਾਰਾਂ ਦੀਆਂ ਵਧਾਈਆਂ ਦੇਣ ਦੀ ਭਾਵਨਾ ਨੂੰ ਅਜਿਹੀਆਂ ਹਰਕਤਾਂ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ।