20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਨੌਰ ’ਚ ਕਾਂਗਰਸ ਦੀ ਹਾਰ ਲਈ ਪੈਰਾਸ਼ੂਟ ਉਮੀਦਵਾਰ ਜ਼ਿੰਮੇਵਾਰ-ਮਨਸਿਮਰਤ ਸਿੰਘ ਸ਼ੈਰੀ ਰਿਆੜ 2027 ਦੀਆਂ ਚੋਣਾਂ ’ਚ ਲੋਕਲ ਚਿਹਰੇ ਨੂੰ ਟਿਕਟ ਦੇਣ ਦੀ ਹਾਈਕਮਾਂਡ ਨੂੰ ਅਪੀਲ

ਸਨੌਰ, 20 ਨਵੰਬਰ (ਸੋਖਲ)-ਸਨੌਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਦੀਆਂ ਚੋਣਾਂ ਦੌਰਾਨ ਹੋ ਰਹੀਆਂ ਹਾਰਾਂ ਦੇ ਕਾਰਨਾਂ ਨੂੰ ਲੈ ਕੇ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪਾਰਟੀ ਹਾਈਕਮਾਂਡ ਸਾਹਮਣੇ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿੱਚ ਪੈਰਾਸ਼ੂਟ ਉਮੀਦਵਾਰ ਉਤਾਰੇ ਜਾਂਦੇ ਰਹੇ ਹਨ, ਜਿਨ੍ਹਾਂ ਦਾ ਸਨੌਰ ਦੇ ਪਿੰਡਾਂ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਨਹੀਂ ਰਿਹਾ।

ਮਨਸਿਰਮਤ ਸਿੰਘ ਸ਼ੈਰੀ ਰਿਆੜ ਗੱਲਬਾਤ ਕਰਦੇ ਹੋਏ। ਤਸਵੀਰ : ਗੀਤਵਿੰਦਰ ਸੋਖਲ 21-11-2026
ਸਨੌਰ, 20 ਨਵੰਬਰ (ਸੋਖਲ)-ਸਨੌਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਦੀਆਂ ਚੋਣਾਂ ਦੌਰਾਨ ਹੋ ਰਹੀਆਂ ਹਾਰਾਂ ਦੇ ਕਾਰਨਾਂ ਨੂੰ ਲੈ ਕੇ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪਾਰਟੀ ਹਾਈਕਮਾਂਡ ਸਾਹਮਣੇ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿੱਚ ਪੈਰਾਸ਼ੂਟ ਉਮੀਦਵਾਰ ਉਤਾਰੇ ਜਾਂਦੇ ਰਹੇ ਹਨ, ਜਿਨ੍ਹਾਂ ਦਾ ਸਨੌਰ ਦੇ ਪਿੰਡਾਂ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਨਹੀਂ ਰਿਹਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਅਜਿਹੇ ਸਥਾਨਕ ਆਗੂ ਨੂੰ ਉਮੀਦਵਾਰ ਬਣਾਉਣਾ ਚਾਹੀਦਾ ਹੈ, ਜੋ ਲੰਮੇ ਸਮੇਂ ਤੋਂ ਹਲਕੇ ਵਿੱਚ ਰਹਿ ਕੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦਾ ਆ ਰਿਹਾ ਹੋਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦਾ ਹੋਵੇ। ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕਾਂਗਰਸ ਦੀ ਦਿੱਲੀ ਅਤੇ ਪੰਜਾਬ ਲੀਡਰਸ਼ਿਪ ਨੂੰ ਚਿੱਠੀ ਲਿਖੀ ਗਈ ਹੈ। ਉਨ੍ਹਾਂ ਨੇ ਰਾਹੁਲ ਗਾਂਧੀ , ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਟਿਕਟਾਂ ਦੀ ਵੰਡ ਸਮੇਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਅਤੇ ਲੋਕਾਂ ਵਿੱਚ ਵਿਚਰਨ ਵਾਲੇ ਆਗੂਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਕੀਤਾ ਗਿਆ। ਉਮੀਦਵਾਰਾਂ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਨਾ ਹੋਣ ਕਾਰਨ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਆਮ ਵਰਕਰਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਲੀਡਰਸ਼ਿਪ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਉਨ੍ਹਾਂ ਮੁਤਾਬਕ ਸਥਾਨਕ ਪੱਧਰ ’ਤੇ ਅਜਿਹੀ ਲੀਡਰਸ਼ਿਪ ਹੋਣੀ ਚਾਹੀਦੀ ਹੈ, ਜਿਸ ਤੱਕ ਵਰਕਰ ਆਸਾਨੀ ਨਾਲ ਪਹੁੰਚ ਸਕਣ। ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਸਿੱਧੂ ਪੰਜਾਬ ਅਤੇ ਕੌਮੀ ਪੱਧਰ ’ਤੇ ਇੱਕ ਜਾਣਿਆ-ਪਛਾਣਿਆ ਚਿਹਰਾ ਹਨ ਅਤੇ ਪਾਰਟੀ ਲਈ ਯੋਗਦਾਨ ਪਾ ਸਕਦੇ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਕਾਨੂੰਨ-ਵਿਵਸਥਾ, ਚੰਗੀ ਸਿੱਖਿਆ, ਸਿਹਤ ਸਹੂਲਤਾਂ ਅਤੇ ਮਾਫੀਆ ਮੁਕਤ ਮਾਹੌਲ ਦੀ ਲੋੜ ਹੈ। ਉਨ੍ਹਾਂ ਮੁੜ ਹਾਈਕਮਾਂਡ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿੱਚ ਸਨੌਰ ਸਮੇਤ ਪੰਜਾਬ ਦੇ ਹਰ ਹਲਕੇ ਵਿੱਚ ਸਥਾਨਕ ਅਤੇ ਲੋਕਾਂ ਦੇ ਵਿਸ਼ਵਾਸ ਵਾਲੇ ਆਗੂਆਂ ਨੂੰ ਪਹਿਲ ਦਿੱਤੀ ਜਾਵੇ।
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਘਨੌਰ ’ਚ ਭਾਜਪਾ ਕਿਸਾਨ ਮੋਰਚਾ ਦੀ ਪਲੇਠੀ ਮੀਟਿੰਗ, ਨਵੇਂ ਅਹੁਦੇਦਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।