22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ. ਪੀ. ਐਸ. ਸੀ. ਦੇ ਦਫ਼ਤਰ ਮੂਹਰੇ ਪ੍ਰਦਰਸ਼ਨ ਕਰਨ ਵਾਲੇ ਯੂਥ ਆਗੂਆਂ ਨੂੰ ਮਿਲਣ ਜੇਲ੍ਹ ਪਹੁੰਚੇ ਪਰਗਟ ਸਿੰਘ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ’ਚ ਲੰਘੇ ਦਿਨੀਂ ਪੀ. ਪੀ.

ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ’ਚ ਲੰਘੇ ਦਿਨੀਂ ਪੀ.ਪੀ.ਐਸ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਗਿ੍ਫ਼ਤਾਰ ਕੀਤੇ ਕਾਂਗਰਸੀ ਯੂਥ ਆਗੂਆਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਮਿਲਣ ਪਹੁੰਚੇ। ਇਸ ਮੌਕੇ ਪਰਗਟ ਸਿੰਘ ਨੂੰ ਅੱਧਾ ਘੰਟਾ ਦੇ ਕਰੀਬ ਜੇਲ੍ਹ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਮਗਰੋਂ ਵੀ ਇਹ ਕਹਿ ਕੇ ਯੂਥ ਆਗੂਆਂ ਨਾਲ ਨਾ ਮਿਲਣ ਦਿੱਤਾ ਕਿ ਤੁਸੀਂ ਪਹਿਲਾਂ ਸਮਾਂ ਲੈ ਕੇ ਨਹੀਂ ਆਏ। ਦੱਸਣਯੋਗ ਹੈ ਕਿ ਲੋਕ ਸੇਵਾ ਕਮਿਸ਼ਨ ਦਫ਼ਤਰ ਦੇ ਬਾਹਰ ਪੀ.ਪੀ.ਐਸ.ਸੀ. ਦੀ ਪ੍ਰੀਖਿਆ ’ਚ ਧਾਂਦਲੀਆਂ ਦੇ ਦੋਸ਼ ਲਗਾ ਕੇ ਵਿਦਿਆਰਥੀਆਂ ਦੇ ਹੱਕ ’ਚ ਰੋਸ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਲ, ਸ਼ਹਿਰੀ ਪ੍ਰਧਾਨ ਜਿੰਮੀ ਗੁਪਤਾ ਅਤੇ ਜਨਰਲ ਸਕੱਤਰ ਵਰੁਣ ਗਰਗ ਨੂੰ ਬੀਤੇ ਦਿਨੀਂ ਪੁਲਿਸ ਵਲੋਂ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ। ਅੱਜ ਪਰਗਟ ਸਿੰਘ ਸਮੇਤ ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ, ਸਾਂਸਦ ਧਰਮਵੀਰ ਗਾਂਧੀ, ਸਾਧੂ ਸਿੰਘ ਧਰਮਸੌਤ ਸਾਬਕਾ ਵਿਧਾਇਕ, ਮੋਹਿਤ ਮਹਿੰਦਰਾ ਕਾਂਗਰਸੀ ਆਗੂ, ਗੌਰਵ ਸੰਧੂ ਯੂਥ ਆਗੂ, ਹਰਿੰਦਰਪਾਲ ਸਿੰਘ ਹੈਰੀ ਮਾਨ, ਬਲਿਹਾਰ ਸਿੰਘ ਸ਼ਮਸ਼ਪੁਰ, ਰਛਪਾਲ ਸਿੰਘ ਜੋੜੇਮਾਜਰਾ, ਨਰਿੰਦਰ ਲਾਲੀ ਅਤੇ ਜਸਵਿੰਦਰ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਜੇਲ੍ਹ ਦੇ ਬਾਹਰ ਇਕੱਠੇ ਹੋਏ। ਬਿਨਾਂ ਯੂਥ ਆਗੂਆਂ ਨੂੰ ਮਿਲਣ ਦਿੱਤੇ ਪਰਗਟ ਸਿੰਘ ਵਲੋਂ ਕੇਂਦਰੀ ਜੇਲ੍ਹ ਤੋਂ ਬਾਹਰ ਆਉਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਨਾ ਲੋਕਤੰਤਰ ਦੀ ਅਤੇ ਨਾ ਹੀ ਲੋਕਾਂ ਦੇ ਅਧਿਕਾਰਾਂ ਦੀ ਪ੍ਰਵਾਹ ਹੈ ਤੇ ਉਹ ਤਾਨਾਸ਼ਾਹੀ ’ਤੇ ਉਤਰ ਆਈ ਹੈ। ਸਰਕਾਰ ਨੇ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਿਆਸੀ ਬਦਲਾਖ਼ੋਰੀ ਦਾ ਹਥਿਆਰ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪੀ.ਸੀ.ਐਸ. ਦੀ ਤਿਆਰੀ ਕਰ ਰਹੇ ਹਜ਼ਾਰਾਂ ਨੌਜਵਾਨ ਸਾਲਾ ਦੀ ਮਿਹਨਤ ਤੋਂ ਬਾਅਦ ਇਹ ਉਮੀਦ ਰੱਖਦੇ ਹਨ ਕਿ ਉਨ੍ਹਾਂ ਨੂੰ ਨਿਰਪੱਖ ਪ੍ਰੀਖਿਆ ਅਤੇ ਨਤੀਜਾ ਮਿਲੇਗਾ ਪ੍ਰੰਤੂ ਭਰਤੀ ਪ੍ਰਕਿਰਿਆ ’ਚ ਕਥਿਤ ਬੇਨਿਯਮੀਆਂ ਕਰ ਕੇ ਨੌਜਵਾਨਾਂ ’ਚ ਭਾਰੀ ਰੋਸ ਹੈ ਅਤੇ ਕਾਂਗਰਸ ਸਰਕਾਰ ਆਉਣ ’ਤੇ ਜੋ ਵੀ ਇਸ ਭਰਤੀ ਪ੍ਰਕਿਰਿਆ ਦੀ ਬੇਨਿਯਮੀਆਂ ’ਚ ਸ਼ਾਮਿਲ ਹੋਇਆ ਉਸ ਨੂੰ ਧੂਹ ਕੇ ਲਿਆਵਾਂਗੇ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਦਿਨਾਂ ਰਾਜ ਪੱਧਰੀ ਅੰਤਰ-’ਵਰਸਿਟੀ ਯੁਵਕ ਮੇਲਾ ਸੰਪੰਨ ਅਗਲੀ ਖ਼ਬਰ ਸਨੌਰ-ਚੋਰਾਂ ਰੋਡ ’ਤੇ ਨਿੱਜੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪਾਰਕਿੰਗ ਪ੍ਰਬੰਧਾਂ ਦੀ ਘਾਟ ਆਈ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।