22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਕੈਂਸਰ ਜਾਗਰੂਕਤਾ ਅਤੇ ਸਿਹਤਮੰਦ ਜੀਵਨ ਬਾਰੇ ਸੈਮੀਨਾਰ ਕਰਵਾਇਆ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐਮ.

ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਜੀਵਨੀ ਲਾਈਫ ਬਿਓਂਡ ਕੈਂਸਰ ਅਤੇ ਰੋਟਰੀ ਕਲੱਬ ਗ੍ਰੇਟਰ ਰਾਜਪੁਰਾ ਨਾਲ ਸੰਬੰਧਿਤ ਵਿਸ਼ੇਸ਼ ਮਹਿਮਾਨਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸਮੇਂ ਦੀ ਅਹਿਮ ਲੋੜ ਹੈ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਦਿਵਿਆ ਜੋਸ਼ੀ, ਚੀਫ ਕੋਆਰਡੀਨੇਟਰ, ਸੰਜੀਵਨੀ ਲਾਈਫ ਬਿਓਂਡ ਕੈਂਸਰ ਨੇ ਕੈਂਸਰ ਦੇ ਮੁੱਢਲੇ ਲੱਛਣਾਂ, ਸਮੇਂ ਸਿਰ ਜਾਂਚ, ਬਿਮਾਰੀ ਤੋਂ ਬਚਾਅ ਅਤੇ ਇਲਾਜ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ ਕਸਰਤ, ਨਸ਼ਿਆਂ ਤੋਂ ਦੂਰੀ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਵਿਚ ਵੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੋਟਰੀ ਕਲੱਬ ਗ੍ਰੇਟਰ ਰਾਜਪੁਰਾ ਦੇ ਪ੍ਰਧਾਨ ਅਨਿਲ ਵਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੈਂਸਰ ਵਰਗੀਆਂ ਬਿਮਾਰੀਆਂ ਬਾਰੇ ਸਮੇਂ ਸਿਰ ਜਾਣਕਾਰੀ ਅਤੇ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾਂਦੇ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਇਸ ਮੌਕੇ ਸਕੂਲ ਵਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ। ਮਹਿਮਾਨਾਂ ਨੇ ਸਕੂਲ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮਿਸ ਵਿਕਟੋਰੀਆ (ਜਰਮਨੀ), ਸੋਹਨ ਸਿੰਘ, ਮਾਨ ਸਿੰਘ ਅਤੇ ਸਤਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ, ਜਿਸ ਵਿਚ ਰਮਨਦੀਪ ਕੌਰ, ਸੁਖਵਿੰਦਰ ਕੌਰ, ਕੁਲਦੀਪ ਕੌਰ, ਪੂਨਮ ਰਾਣੀ, ਸੀਮਾ ਧੀਮਾਨ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਸ਼ਾਮਲ ਸਨ। ਅੰਤ ਵਿਚ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮਾਸਟਰ ਅਕਸ਼ੈ ਕੁਮਾਰ ਖਨੌਰੀ ਵਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਸਨੌਰ ’ਚ ਭਾਜਪਾ ਦੀ ਵਿਸ਼ਾਲ ਰੈਲੀ, ਹਜ਼ਾਰਾਂ ਲੋਕਾਂ ਦੇ ਇਕੱਠ ਨੇ ਸਤਪਾਲ ਸਿੰਘ ਪੂਨੀਆ ਦੀ ਟਿਕਟ ਦਾਅਵੇਦਾਰੀ ਨੂੰ ਦਿੱਤੀ ਮ... ਅਗਲੀ ਖ਼ਬਰ ਝਿੰਜਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਨਾਲ ਮੌਤਾਂ ਤੇ ਕਾਨੂੰਨ-ਵਿਵਸਥਾ ’ਤੇ ‘ਆਪ’ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।