22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਦੀ ਪਟਿਆਲਾ ਰੈਲੀ ’ਚ ਬੀ.ਕੇ.ਯੂ. (ਰਾਜੇਵਾਲ) ਕਰੇਗੀ ਭਰਵੀਂ ਸ਼ਮੂਲੀਅਤ-ਕਿਸਾਨ ਆਗੂ

ਨਾਭਾ, 21 ਨਵੰਬਰ (ਜਗਨਾਰ ਸਿੰਘ ਦੁਲੱਦੀ)-26 ਨਵੰਬਰ 2020 ਨੂੰ ਕਿਸਾਨਾਂ ਨੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵੱਲ ਚਾਲੇ ਪਾਏ ਸਨ, ਲਗਭਗ 13 ਮਹੀਨੇ ਦਿੱਲੀ ਦੀਆਂ ਬਰੂਹਾਂ ’ਤੇ ਗਰਮੀ,ਸਰਦੀ,ਮੀਹ, ਹਨੇਰੀਆਂ ਦਾ ਸੰਤਾਪ ਝੱਲਣ ਤੋਂ ਬਾਅਦ ਅਤੇ 750 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕਰਵਾ ਕੇ ਕੇਂਦਰ ਦੀ ਮੋਦੀ ਸਰਕਾਰ ਤੋਂ ਤਿੰਨ ਕਾਲੇ ਕਾਨੂੰਨ ਵਾਪਿਸ ਕਰਵਾਏ ਸਨ। ਉਸ ਦਿੱਲੀ ਮੋਰਚੇ ਦੀ ਯਾਦ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਵਿੱਚ ਵੱਡੇ ਪੱਧਰ ’ਤੇ ਚਾਰ ਰੈਲੀਆਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 22-11-2026
ਨਾਭਾ, 21 ਨਵੰਬਰ (ਜਗਨਾਰ ਸਿੰਘ ਦੁਲੱਦੀ)-26 ਨਵੰਬਰ 2020 ਨੂੰ ਕਿਸਾਨਾਂ ਨੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵੱਲ ਚਾਲੇ ਪਾਏ ਸਨ, ਲਗਭਗ 13 ਮਹੀਨੇ ਦਿੱਲੀ ਦੀਆਂ ਬਰੂਹਾਂ ’ਤੇ ਗਰਮੀ,ਸਰਦੀ,ਮੀਹ, ਹਨੇਰੀਆਂ ਦਾ ਸੰਤਾਪ ਝੱਲਣ ਤੋਂ ਬਾਅਦ ਅਤੇ 750 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕਰਵਾ ਕੇ ਕੇਂਦਰ ਦੀ ਮੋਦੀ ਸਰਕਾਰ ਤੋਂ ਤਿੰਨ ਕਾਲੇ ਕਾਨੂੰਨ ਵਾਪਿਸ ਕਰਵਾਏ ਸਨ। ਉਸ ਦਿੱਲੀ ਮੋਰਚੇ ਦੀ ਯਾਦ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਵਿੱਚ ਵੱਡੇ ਪੱਧਰ ’ਤੇ ਚਾਰ ਰੈਲੀਆਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਰੈਲੀ ਵਿੱਚ ਮਾਲਵੇ ਦੇ ਸੱਤ ਜਿਲ੍ਹੇ ਪਟਿਆਲਾ, ਸੰਗਰੂਰ, ਮਲੇਰ ਕੋਟਲਾ, ਲੁਧਿਆਣਾ, ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਮੂਲੀਅਤ ਕਰਨਗੇ। ਸਾਰੇ ਜਿਲ੍ਹਿਆਂ ਵਿੱਚ ਤਿਆਰੀ ਜ਼ੋਰਾਂ ‘ਤੇ ਚੱਲ ਰਹੀ ਹੈ। ਇਸੇ ਲੜੀ ਤਹਿਤ ਅੱਜ ਬੀਕੇਯੂ (ਰਾਜੇਵਾਲ) ਬਲਾਕ ਨਾਭਾ ਦੀ ਮੀਟਿੰਗ ਸਥਾਨਕ ਨਵੀਂ ਅਨਾਜ ਮੰਡੀ ਸਥਿਤ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ ਬਨੇਰਾ ਖੁਰਦ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਪਿੰਡਾਂ ਚੋਂ ਪਹੁੰਚੇ ਅਹੁਦੇਦਾਰਾਂ ਨੇ ਆਪਣੇ ਆਪਣੇ ਪਿੰਡ ਦੀ ਤਿਆਰੀ ਮੀਟਿੰਗ ਵਿੱਚ ਨੋਟ ਕਰਵਾਈ। ਆਗੂਆਂ ਨੇ ਦੱਸਿਆ ਕਿ ਰੈਲੀ ਵਿੱਚ ਵੱਧ ਚੜ੍ ਕੇ ਸਮੂਲੀਅਤ ਕੀਤੀ ਜਾਵੇਗੀ। ਸੂਬਾ ਸਕੱਤਰ ਹਰਦੀਪ ਸਿੰਘ ਘਨੂੰੜਕੀ ਨੇ ਮੰਡੀਆਂ ਵਿੱਚ ਰੁਲ ਰਹੇ ਝੋਨੇ ਲਈ ਦੋਵੇਂ ਸਰਕਾਰਾਂ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਦਾ ਇਮਤਿਹਾਨ ਨਾ ਲੈਣ, ਬਾਕੀ ਬਚਦੇ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਨੂੰ ਵੇਹਲਾ ਕਰਨ । ਅੱਜ ਹੋਈ ਮੀਟਿੰਗ ਨੂੰ ਜਰਨੈਲ ਸਿੰਘ ਗੁਣੀਕੇ, ਅਵਤਾਰ ਸਿੰਘ ਕੈਦੂਪੁਰ, ਗੁਰਮੇਲ ਸਿੰਘ ਪੂਣੀਵਾਲ, ਹਰਿੰਦਰਜੀਤ ਸਿੰਘ ਲੁਬਾਣਾ, ਲਾਭ ਸਿੰਘ ਦਿੱਤੂਪੁਰ, ਅਵਤਾਰ ਸਿੰਘ ਪੇਧਣ ਅਤੇ ਜਗਜੀਤ ਸਿੰਘ ਮੋਹਲ ਗੁਆਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਖਾਟੂ ਸ਼ਿਆਮ ਮੰਦਰ ਵਿਖੇ ਲਵਾਇਆ ਖ਼ੂਨਦਾਨ ਅਤੇ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਨਟਾਸ ਵਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਸਨਮਾਨ ਡੀ . ਸੀ . ਦੀ ਅਗਵਾਈ ਹੇਠ ਜ਼ਿਲ੍ਹਾ ਨਵੀਂਆਂ ਬੁਲੰਦੀਆਂ ਨੂੰ ਛੂਹੇਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।