22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੋਲਡਨ ਏਰਾ ਸਕੂਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਧੂਮ-ਧਾਮ ਨਾਲ ਸੰਪੰਨ”

ਭਾਦਸੋਂ, 21 ਨਵੰਬਰ (ਪ੍ਰਦੀਪ ਦੰਦਰਾਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਏਰਾ ਸਕੂਲ, ਦਿੱਤੂਪੁਰ ਜੱਟਾਂ ਵਿੱਚ ਦੋ ਦਿਨਾ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਨਵੇਂ ਬਣੇ ਅਤਿ-ਆਧੁਨਿਕ ਆਡੀਟੋਰੀਅਮ ‘ਟੈਗੋਰ ਹਾਲ’ ਵਿਖੇ ਆਯੋਜਿਤ ਕੀਤਾ ਗਿਆ।

ਗੋਲਡਨ ਏਰਾ ਸਕੂਲ ਦਿੱਤੂਪੁਰ ਚ ਦੋ ਦਿਨਾਂ ਸਾਲਾਨਾ ਸਮਾਗਮ ਲਿਟਲ ਫੁੱਟਸਟੈਪਸ ਦੌਰਾਨ ਬੱਚਿਆਂ ਨਾਲ ਸਕੂਲ ਪ੍ਰੈਜ਼ੀਡੈਂਟ ਵਿਕਾਸ ਹੇਠ, ਪ੍ਰਿੰਸੀਪਲ ਸੁਮੀਰਾ ਸ਼ਰਮਾ ਤੇ ਹੋਰ। ਅਜੀਤ ਤਸਵੀਰ 22-11-2026
ਭਾਦਸੋਂ, 21 ਨਵੰਬਰ (ਪ੍ਰਦੀਪ ਦੰਦਰਾਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਏਰਾ ਸਕੂਲ, ਦਿੱਤੂਪੁਰ ਜੱਟਾਂ ਵਿੱਚ ਦੋ ਦਿਨਾ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਨਵੇਂ ਬਣੇ ਅਤਿ-ਆਧੁਨਿਕ ਆਡੀਟੋਰੀਅਮ ‘ਟੈਗੋਰ ਹਾਲ’ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਭਾਗ ਲਿਆ।ਸਮਾਗਮ ਦੌਰਾਨ ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਹਾਜ਼ਰ ਮਾਪਿਆਂ ਦਾ ਮਨ ਮੋਹ ਲਿਆ ਅਤੇ ਮਾਪਿਆਂ ਵਲੋਂ ਵੀ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ। ਉਨ੍ਹਾਂ ਲਈ ਵੀ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਜੇਤੂ ਰਹੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਵਿਕਾਸ ਸੇਠ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੂਮੀਰਾ ਸ਼ਰਮਾ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਛੁਪੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਬੱਚਿਆਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਮੰਚ ‘ਤੇ ਪੇਸ਼ ਕਰਨ ਦਾ ਮੌਕਾ ਮਿਲਦਾ ਹੈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਸੂਮੀਰਾ ਸ਼ਰਮਾ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸਕੂਲ ਦੇ ਨਵੇਂ ਬਣੇ ਆਡੀਟੋਰੀਅਮ ਅਤੇ ਨਵੇਂ ਸਵਿਮਿੰਗ ਪੂਲ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਸਿਰਜਣਾਤਮਕ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਸ਼ਾਨਦਾਰ ਸਮਾਗਮ ਅਤੇ ਗਤੀਵਿਧੀਆਂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤਰ੍ਹਾਂ ਦੋ ਰੋਜ਼ਾ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਬੱਚਿਆਂ ਦੀਆਂ ਯਾਦਗਾਰ ਪੇਸ਼ਕਾਰੀਆਂ, ਮਾਪਿਆਂ ਦੀ ਸਰਗਰਮ ਭਾਗੀਦਾਰੀ ਅਤੇ ਖੁਸ਼ੀਆਂ ਭਰੇ ਮਾਹੌਲ ਨਾਲ ਸਫਲਤਾਪੂਰਵਕ ਸੰਪੰਨ ਹੋਇਆ।
ਪਿਛਲੀ ਖ਼ਬਰ ਹਾਊਸਫੈਂਡ ਦੇ ਡਿਫਾਲਟਰ ਕਿਸਾਨਾਂ ਨੂੰ ਕਰਜਾ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਟ ਸਕੀਮ ਲਿਆਦੀ ਜਾਵੇ- ਗੁਰਜੀਤ ਸਿੰਘ ਉਪਲੀ ਅਗਲੀ ਖ਼ਬਰ ਸ੍ਰੀ ਸ਼ਿਆਮ ਜਨਮ ਉਤਸਵ ਮੌਕੇ ਗਏ ਕੱਢੀ ਨਾਭਾ ’ਚ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।