ਘਰ ’ਚੋਂ ਲੜਕੀ ਲਾਪਤਾ
ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਪੁਲਿਸ ਕੋਲ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਉਸ ਦੀ ਲੜਕੀ ਨੂੰ ਵਰਗ਼ਲਾ ਕੇ ਭਜਾ ਕੇ ਲੈ ਗਿਆ ਹੈ। ਔਰਤ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਚਲੇ ਗਏ ਅਤੇ 12 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਲੜਕੀ ਘਰ ਨਹੀਂ ਸੀ।
ਅਜੀਤ ਡੈਸਕ
23-11-2026