ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ
ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਕਰਮਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਦਰ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਚੇ ਦੀ ਲੜਕਾ ਗੁਰਧਿਆਨ ਸਿੰਘ ਦੀ ਅਣਪਛਾਤੇ ਗੱਡੀ ਚਾਲਕ ਦੇ ਨਾਲ ਹੋਏ ਸੜਕ ਹਾਦਸੇ ’ਚ ਮੌਤ ਹੋ ਗਈ। ਕਰਮਜੀਤ ਸਿੰਘ ਨੇ ਪੁਲਿਸ ਕੋਲ ਲਿਖਵਾਈ ਸ਼ਿਕਾਇਤ ’ਚ ਦੱਸਿਆ ਕਿ ਗੁਰਧਿਆਨ ਸਿੰਘ ਆਪਣੇ ਮੋਟਰਸਾਈਕਲ ’ਤੇ ਸੁਨਿਆਰਹੇੜੀ ਕੋਲ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਗੱਡੀ ਚਾਲਕ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਗੁਰਧਿਆਨ ਸਿੰਘ ਵਿਚ ਮਾਰੀ, ਜਿਸ ਕਾਰਨ ਦੀ ਮੌਤ ਹੋ ਗਈ।
ਅਜੀਤ ਡੈਸਕ
23-11-2026