22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਤਾਂ ਮਹਾਂਪੁਰਸ਼ਾਂ ਦੀ ਸੰਗਤ ਜੀਵਨ ਨੂੰ ਸਹੀ ਸੇਧ ਦਿੰਦੀ ਹੈ ਜਿਸ ਨਾਲ ਮਨ ਨੂੰ ਅਥਾਹ ਸਕੂਨ ਮਿਲਦਾ ਹੈ-ਇੰਦਰਜੀਤ ਸਿੰਘ ਸੰਧੂ

ਦੇਵੀਗੜ੍ਹ, 22 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪਿਹੋਵਾ ਦੇ ਪਵਿੱਤਰ ਅਸਥਾਨ ‘ਤੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਵਿਸ਼ੇਸ਼ ਮੌਕੇ ’ਤੇ ਪੰਜਾਬ ਸਟੇਟ ਕੌਨਵੇਅਰ ਦੇ ਵਾਈਸ ਚੇਅਰਮੈਨ ਅਤੇ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਇੰਦਰਜੀਤ ਸਿੰਘ ਸੰਧੂ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 23-11-2026
ਦੇਵੀਗੜ੍ਹ, 22 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪਿਹੋਵਾ ਦੇ ਪਵਿੱਤਰ ਅਸਥਾਨ ‘ਤੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਵਿਸ਼ੇਸ਼ ਮੌਕੇ ’ਤੇ ਪੰਜਾਬ ਸਟੇਟ ਕੌਨਵੇਅਰ ਦੇ ਵਾਈਸ ਚੇਅਰਮੈਨ ਅਤੇ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਇੰਦਰਜੀਤ ਸਿੰਘ ਸੰਧੂ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ, ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਮਾਨਵਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਲਾਨਾ ਸਮਾਗਮ ਦੌਰਾਨ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਦੇ ਦਰਸ਼ਨ ਕਰਕੇ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਮਨ ਧੰਨ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਦੇ ਬਚਨ ਮਨੁੱਖੀ ਜੀਵਨ ਨੂੰ ਹਨੇਰੇ ਤੋਂ ਪ੍ਰਕਾਸ਼ ਵੱਲ ਲੈ ਕੇ ਜਾਂਦੇ ਹਨ ਅਤੇ ਅਜਿਹੇ ਸਮਾਗਮਾਂ ਵਿਚ ਸ਼ਾਮਲ ਹੋ ਕੇ ਰੂਹਾਨੀ ਸਕੂਨ ਮਿਲਦਾ ਹੈ। ਸੰਧੂ ਨੇ ਕਿਹਾ ਕਿ ਉਹ ਹਮੇਸ਼ਾ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਸਮਾਗਮ ਦੇ ਅੰਤ ’ ਚ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਗੁਰਵਿੰਦਰ ਸਿੰਘ ਵਲੋਂ ਇੰਦਰਜੀਤ ਸਿੰਘ ਸੰਧੂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ’ਚ ਛੇਵੇਂ ਦਿਨ ਦੀਆਂ ਖੇਡ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।