24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਯੂਥ ਬਲਾਕ ਪ੍ਰਧਾਨ ਇਕਬਾਲ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਹੋਏ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਆਮ ਆਦਮੀ ਪਾਰਟੀ ਦੇ ਯੂਥ ਬਲਾਕ ਪ੍ਰਧਾਨ ਇਕਬਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੇਅਰ ਅਤੇ ਹਲਕਾ ਇੰਚਾਰਜ ਪਟਿਆਲਾ ਵਿਸ਼ਨੂੰ ਸ਼ਰਮਾ ਨੇ ਸਾਰੇ ਨਵੇਂ ਸਾਥੀਆਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ।

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਆਮ ਆਦਮੀ ਪਾਰਟੀ ਦੇ ਯੂਥ ਬਲਾਕ ਪ੍ਰਧਾਨ ਇਕਬਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੇਅਰ ਅਤੇ ਹਲਕਾ ਇੰਚਾਰਜ ਪਟਿਆਲਾ ਵਿਸ਼ਨੂੰ ਸ਼ਰਮਾ ਨੇ ਸਾਰੇ ਨਵੇਂ ਸਾਥੀਆਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਇਕਬਾਲ ਸਿੰਘ (ਯੂਥ ਬਲਾਕ ਪ੍ਰਧਾਨ, ਆਮ ਆਦਮੀ ਪਾਰਟੀ) ਦੇ ਨਾਲ ਗੁਰਦੇਵ ਸਿੰਘ, ਦੀਪਾ, ਰਜਨੀ, ਵਿਸ਼ਾਲ, ਜਸਵਿੰਦਰ ਸਿੰਘ, ਸੰਤੋਸ਼, ਸੂਰਜ, ਵਿਜੇ ਕੁਮਾਰ, ਮਨੀਸ਼ਾ ਅਤੇ ਵਰਿੰਦਰ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਆਗੂ ਡੀਨੇਸ਼ ਸ਼ਰਮਾ (ਬਲਾਕ ਪ੍ਰਧਾਨ), ਨੀਰਜ ਮੰਡੋਰਾ (ਚੇਅਰਮੈਨ, ਓ.ਬੀ.ਸੀ. ਸੈੱਲ) ਅਤੇ ਵਾਰਡ ਨੰਬਰ 50 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਵਤਾਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕ ਨਗਰ ਨਿਗਮ ਚੋਣਾਂ ਵਿਚ ਸ਼ਹਿਰ ਦੇ ਵਿਕਾਸ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਨਾਲ ਜੁੜੇ ਮੁੱਦਿਆਂ ਨੂੰ ਮਹੱਤਵ ਦੇ ਰਹੇ ਹਨ।
ਪਿਛਲੀ ਖ਼ਬਰ ਪੰਜਾਬੀ ਮਾਹ ਨੂੰ ਸਮਰਪਿਤ ਤ੍ਰਿਵੇਣੀ ਸਾਹਿਤ ਪ੍ਰੀਸ਼ਦ ਵਲੋਂ ਸਾਹਿਤਕ ਸਮਾਗਮ ਅਗਲੀ ਖ਼ਬਰ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਪੰਜਾਬ ਇੰਚਾਰਜ ਸਤੀਸ਼ ਪੁਨੀਆ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।