24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖੰਡੌਲੀ ਭਾਈਚਾਰੇ ਵਲੋਂ ‘ਆਪ’ ਉਮੀਦਵਾਰ ਨੂੰ ਭਰਵਾਂ ਹੁੰਗਾਰਾ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਵਾਰਡ ਨੰਬਰ 41 ਵਿਖੇ ਕੌਂਸਲਰ ਤੇ ਉਮੀਦਵਾਰ ਅਮਨਪ੍ਰੀਤ ਕੌਰ ਪਾਲੀ ਦੇ ਚੋਣ ਪ੍ਰਚਾਰ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ ਵਿਚ ਖੰਡੌਲੀ ਭਾਈਚਾਰੇ ਵਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੇ ਨਾਲ ਅਮਨਪ੍ਰੀਤ ਕੌਰ ਲਾਲੀ ਦੀ ਚੋਣ ਨੂੰ ਵੱਡਾ ਹੁੰਗਾਰਾ ਮਿਲਿਆ।

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਵਾਰਡ ਨੰਬਰ 41 ਵਿਖੇ ਕੌਂਸਲਰ ਤੇ ਉਮੀਦਵਾਰ ਅਮਨਪ੍ਰੀਤ ਕੌਰ ਪਾਲੀ ਦੇ ਚੋਣ ਪ੍ਰਚਾਰ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ ਵਿਚ ਖੰਡੌਲੀ ਭਾਈਚਾਰੇ ਵਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੇ ਨਾਲ ਅਮਨਪ੍ਰੀਤ ਕੌਰ ਲਾਲੀ ਦੀ ਚੋਣ ਨੂੰ ਵੱਡਾ ਹੁੰਗਾਰਾ ਮਿਲਿਆ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਪਰਿਵਾਰ ਨੇ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਖਡੌਲੀ ਪਰਿਵਾਰ ਦੇ ਸਮਰਥਨ ਦੇ ਨਾਲ ‘ਆਪ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਜਿਨ੍ਹਾਂ ਦਾ ਇੱਥੇ ਵੱਡਾ ਭਾਈਚਾਰਾ ਇਲਾਕੇ ਵਿਚ ਰਹਿੰਦਾ ਹੈ ਅਤੇ ਆਪੋ ਆਪਣੇ ਕੰਮਕਾਰ ਅਤੇ ਵਪਾਰ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਪਹਿਲਾਂ ਵੀ ਦਿੰਦੇ ਰਹੀ ਹੈ ਅਤੇ ਹੁਣ ਵੀ ਦਿੰਦੀ ਰਹੇਗੀ। ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਲਈ ਜਿਸ ਤਰ੍ਹਾਂ ਦੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ ਜੋ ਲਗਾਤਾਰ ਜਾਰੀ ਹਨ, ਅਜਿਹੀਆਂ ਸਕੀਮਾਂ ਦੇ ਚਲਦਿਆਂ ਲੋਕ ਆਪਣੇ ਆਪ ਹੀ ਆਮ ਆਦਮੀ ਪਾਰਟੀ ਨਾਲ ਜੁੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮਾਂ ਲਗਾਤਾਰ ਚਲਦੀਆਂ ਰਹਿਣਗੀਆਂ ਅਤੇ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਤੋਂ ਪੰਜਾਬ ਵਿਚ ਸ਼ਾਨਦਾਰ ਤਰੀਕੇ ਦੇ ਨਾਲ ਆਵੇਗੀ ਅਤੇ ਇਹ ਸਕੀਮਾਂ ਹੋਰ ਵੀ ਵਧੀਆ ਤਰੀਕੇ ਦੇ ਨਾਲ ਲੋਕਾਂ ਦੀ ਸਹੂਲਤ ਲਈ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਵਿਨੋਦ ਕੁਮਾਰ ਕਾਲੂ ਅਰੋੜਾ ਅਤੇ ਅੰਮ੍ਰਿਤਪਾਲ ਸਿੰਘ ਪਾਲੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਸਾਬਤ ਹੋਣਗੀਆਂ : ਜਥੇਦਾਰ ਹਰਦਿਆਲ ਸਿੰਘ... ਅਗਲੀ ਖ਼ਬਰ ਪੰਜਾਬੀ ਮਾਹ ਨੂੰ ਸਮਰਪਿਤ ਤ੍ਰਿਵੇਣੀ ਸਾਹਿਤ ਪ੍ਰੀਸ਼ਦ ਵਲੋਂ ਸਾਹਿਤਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।