24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਾਰਡ ਨੰਬਰ 14 ’ਚ ਅਕਾਲੀ ਦਲ ਉਮੀਦਵਾਰ ਕਮਲਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

ਪਟਿਆਲਾ: 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਵਾਰਡ ਨੰਬਰ 14 ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਪਤਨੀ ਅਤੇ ਪਾਰਟੀ ਦੀ ਉਮੀਦਵਾਰ ਕਮਲਦੀਪ ਕੌਰ ਦੇ ਮੁੱਖ ਚੋਣ ਦਫ਼ਤਰ ਦਾ ਘੁੰਮਣ ਨਗਰ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਚੋਣ ਸਰਗਰਮੀਆਂ ਨੂੰ ਨਵੀਂ ਰਫ਼ਤਾਰ ਦਿੱਤੀ।

ਅਜੀਤ ਡੈਸਕ 24-11-2026
ਪਟਿਆਲਾ: 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਵਾਰਡ ਨੰਬਰ 14 ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਪਤਨੀ ਅਤੇ ਪਾਰਟੀ ਦੀ ਉਮੀਦਵਾਰ ਕਮਲਦੀਪ ਕੌਰ ਦੇ ਮੁੱਖ ਚੋਣ ਦਫ਼ਤਰ ਦਾ ਘੁੰਮਣ ਨਗਰ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਚੋਣ ਸਰਗਰਮੀਆਂ ਨੂੰ ਨਵੀਂ ਰਫ਼ਤਾਰ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਪਟਿਆਲਾ ਦਿਹਾਤੀ ਦੇ ਆਗੂ ਜਸਪਾਲ ਸਿੰਘ ਬਿੱਟੂ ਚੱਠਾ, ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਗੁਰਦੇਵ ਸਿੰਘ ਪੁਨੀਆ, ਐਡਵੋਕੇਟ ਪ੍ਰਭਜੀਪਾਲ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਪ੍ਰਧਾਨ ਕਰਬੀਰ ਸਿੰਘ ਸੈਣੀ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਦਲਾਅ ਅਤੇ ਵਿਕਾਸ ਦੇ ਵੱਡੇ ਵਾਅਦਿਆਂ ਨਾਲ ਸੱਤਾ ਸੌਂਪੀ ਸੀ ਪਰ ਵਿਕਾਸ ਕਾਰਜਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਸੜਕਾਂ, ਸੀਵਰੇਜ, ਸਫ਼ਾਈ ਅਤੇ ਲੋਕਾਂ ਦੀ ਸੁਰੱਖਿਆ ਵਰਗੇ ਮੁੱਦਿਆਂ ਨੂੰ ਪਹਿਲ ਦੇਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਦੇਸ਼ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਕਮਲਦੀਪ ਕੌਰ ਦੇ ਹੱਕ ’ਚ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਾਲੀ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇਣਾ, ਬੁਨਿਆਦੀ ਸਹੂਲਤਾਂ ਵਿਚ ਸੁਧਾਰ ਲਿਆਉਣਾ ਅਤੇ ਹਰ ਵਰਗ ਦੀ ਆਵਾਜ਼ ਨੂੰ ਬਣਦਾ ਸਥਾਨ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਕਮਲਦੀਪ ਕੌਰ ਨੇ ਵੀ ਵਾਰਡ ਵਾਸੀਆਂ ਨਾਲ ਸੰਪਰਕ ਮਜ਼ਬੂਤ ਕਰਦਿਆਂ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਲੋਕਾਂ ਦੇ ਕੰਮਾਂ ਲਈ ਹਮੇਸ਼ਾ ਉਪਲਬਧ ਰਹਿਣ ਦਾ ਭਰੋਸਾ ਦਿੱਤਾ। ਅਕਾਲੀ ਆਗੂਆਂ ਨੇ ਕਿਹਾ ਕਿ ਵਾਰਡ ਨੰਬਰ 14 ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ 26 ਨਵੰਬਰ ਦੀ ਰੈਲੀ ਨੂੰ ਲੈ ਕੇ ਘਨੌਰ ਹਲਕੇ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।