24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬਣੇ ਪੁਲ ਦੇ ਢਹਿਣ ਨੇ ਖੋਲ੍ਹੀ ਨਿਰਮਾਣ ਕਾਰਜਾਂ ਦੀ ਪੋਲ- ਚੇਅਰਮੈਨ ਢਿੱਲੋਂ

ਸਨੌਰ, 23 ਨਵੰਬਰ (ਮੋਹਨ ਸਿੰਘ ਭੱਟੀ)-ਪਟਿਆਲਾ-ਪਸਿਆਣਾ ਨੇੜਿਉਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਭਾਖੜਾ ਨਹਿਰ ਉੱਪਰ ਬਣਿਆ ਪੁਲ ਅਚਾਨਕ ਢਹਿ-ਢੇਰੀ ਹੋ ਜਾਣ ਦੀ ਘਟਨਾ ਨੇ ਜਿੱਥੇ ਲੋਕਾਂ ’ਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਪਿਛਲੇ ਸਮੇਂ ਦੌਰਾਨ ਹੋਏ ਨਿਰਮਾਣ ਕਾਰਜਾਂ ਦੀ ਗੁਣਵੱਤਾ ’ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਗੰਭੀਰ ਘਟਨਾ ਦਾ ਜਾਇਜ਼ਾ ਲੈਣ ਲਈ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਪੁਲ ਦੀ ਮੌਜੂਦਾ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ।

ਪਸਿਆਣਾ ਨੇੜੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਭਾਖੜਾ ਨਹਿਰ ਉੱਪਰ ਢਹੇ ਪੁਲ ਦਾ ਮੌਕੇ ’ਤੇ ਜਾਇਜ਼ਾ ਲੈਂਦੇ ਹੋਏ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਅਤੇ ਨਾਲ ਹਨ ਹੋਰ ਆਗੂ। ਅਜੀਤ ਤਸਵੀਰ 24-11-2026
ਸਨੌਰ, 23 ਨਵੰਬਰ (ਮੋਹਨ ਸਿੰਘ ਭੱਟੀ)-ਪਟਿਆਲਾ-ਪਸਿਆਣਾ ਨੇੜਿਉਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਭਾਖੜਾ ਨਹਿਰ ਉੱਪਰ ਬਣਿਆ ਪੁਲ ਅਚਾਨਕ ਢਹਿ-ਢੇਰੀ ਹੋ ਜਾਣ ਦੀ ਘਟਨਾ ਨੇ ਜਿੱਥੇ ਲੋਕਾਂ ’ਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਪਿਛਲੇ ਸਮੇਂ ਦੌਰਾਨ ਹੋਏ ਨਿਰਮਾਣ ਕਾਰਜਾਂ ਦੀ ਗੁਣਵੱਤਾ ’ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਗੰਭੀਰ ਘਟਨਾ ਦਾ ਜਾਇਜ਼ਾ ਲੈਣ ਲਈ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਪੁਲ ਦੀ ਮੌਜੂਦਾ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬਣੇ ਇਸ ਪੁਲ ਦੇ ਇਸ ਤਰ੍ਹਾਂ ਅਚਾਨਕ ਢਹਿ ਜਾਣ ਨਾਲ ਉਸ ਵੇਲੇ ਦੇ ਨਿਰਮਾਣ ਕਾਰਜਾਂ ਦੀ ਪੋਲ ਖੁੱਲ੍ਹ ਕੇ ਲੋਕਾਂ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਵਰਗੇ ਅਤਿ-ਮਹੱਤਵਪੂਰਨ ਅਤੇ ਰੁਝੇਵਿਆਂ ਭਰੇ ਮਾਰਗ ’ਤੇ ਸਥਿਤ ਪੁਲ ਦਾ ਡਿਗਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਵਿਸ਼ਾ ਹੈ। ਸ. ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਅਤੇ ਪੁਲ ਆਮ ਜਨਤਾ ਦੀ ਸੁਰੱਖਿਅਤ ਆਵਾਜਾਈ ਅਤੇ ਸਹੂਲਤ ਲਈ ਬਣਾਏ ਜਾਂਦੇ ਹਨ ਪਰ ਜਦੋਂ ਉਸਾਰੀ ਕਾਰਜਾਂ ’ਚ ਭਿ੍ਰਸ਼ਟਾਚਾਰ, ਲਾਪਰਵਾਹੀ ਜਾਂ ਤਕਨੀਕੀ ਬੇਨਿਯਮੀਆਂ ਹੁੰਦੀਆਂ ਹਨ ਤਾਂ ਉਸ ਦਾ ਖ਼ਮਿਆਜ਼ਾ ਬੇਕਸੂਰ ਲੋਕਾਂ ਨੂੰ ਆਪਣੀ ਜਾਨ-ਮਾਲ ਦਾ ਨੁਕਸਾਨ ਕਰਵਾ ਕੇ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਟੈਕਸਾਂ ਦੇ ਪੈਸੇ ਨਾਲ ਹੋਣ ਵਾਲੇ ਵਿਕਾਸ ਕਾਰਜਾਂ ’ਚ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨੂੰ ਸਭ ਤੋਂ ਪਹਿਲੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਤਕਨੀਕੀ ਜਾਂਚ ਕਰਵਾਈ ਜਾਵੇ। ਪੁਲ ਦੀ ਉਸਾਰੀ ਨਾਲ ਸੰਬੰਧਿਤ ਸਮੁੱਚਾ ਰਿਕਾਰਡ ਤਲਬ ਕਰਕੇ ਵਰਤੀ ਗਈ ਸਮੱਗਰੀ ਦੀ ਜਾਂਚ ਹੋਵੇ ਅਤੇ ਸੰਬੰਧਿਤ ਉਸਾਰੀ ਕੰਪਨੀ ਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ’ਚ ਅਜਿਹੇ ਜਾਨਲੇਵਾ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਲੋਕ ਸਭਾ ਆਫ਼ਿਸ ਇੰਚਾਰਜ ਲਖਵਿੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਸੁਰਜੀਤ ਸਿੰਘ, ਵਿਨੋਦ ਸਿੰਗਲਾ, ਹਰਜੀਤ ਸਿੰਘ, ਮੁਖ਼ਤਿਆਰ ਸਿੰਘ ਗਿੱਲ ਅਤੇ ਰਾਜ ਕੁਮਾਰ ਮਿਠਾਰੀਆ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵਲੋਂ ਕਰਵਾਇਆ ਦੋ ਦਿਨਾ ਖੇਡ ਮੇਲਾ ਅਗਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰ ਲਈ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ- ਡੀ.ਐਸ.ਪੀ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।