23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੈਮਸ ਪਬਲਿਕ ਸਕੂਲ ਵਿਖੇ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਨੌਰ, 23 ਨਵੰਬਰ (ਸੋਖਲ)-ਸਨੌਰ ਦੇ ਜੈਮਸ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਉਪਰੰਤ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ।

ਅਜੀਤ ਡੈਸਕ 24-11-2026
ਸਨੌਰ, 23 ਨਵੰਬਰ (ਸੋਖਲ)-ਸਨੌਰ ਦੇ ਜੈਮਸ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਉਪਰੰਤ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ। ਧਾਰਮਿਕ ਦੀਵਾਨ ਦੀ ਸਮਾਪਤੀ ਸ੍ਰੀ ਆਨੰਦ ਸਾਹਿਬ ਦੇ ਪਾਠ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ‘ਨਾਮ ਜਪੋ, ਕਿਰਤ ਕਰੋ’ ਅਤੇ ਵੰਡ ਛਕੋ’ ਦੇ ਸੁਨਹਿਰੀ ਸਿਧਾਂਤ ’ਤੇ ਚੱਲਣ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸੱਚਾਈ, ਬਰਾਬਰੀ, ਨਿਮਰਤਾ ਅਤੇ ਨਿਰਸਵਾਰਥ ਸੇਵਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖ਼ੀਰ ਵਿਚ ਪਿਆਰ, ਨਿਮਰਤਾ ਅਤੇ ਸਾਂਝ ਦੇ ਪ੍ਰਤੀਕ ਵਜੋਂ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਜੈਮਸ ਪਬਲਿਕ ਸਕੂਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੇ ਅਮੀਰ ਵਿਰਸੇ, ਧਾਰਮਿਕ ਕਦਰਾਂ-ਕੀਮਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੀ ਰੱਖਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਅੰਦਰ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਚੰਗੇ ਨੈਤਿਕ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਜੈਇੰਦਰ ਕੌਰ ਨੇ ਭਾਜਪਾਈ ਉਮੀਦਵਾਰਾਂ ਲਈ ਕਈ ਵਾਰਡਾਂ ’ਚ ਕੀਤਾ ਪ੍ਰਚਾਰ ਅਗਲੀ ਖ਼ਬਰ ਸਰਕਾਰੀ ਸਕੂਲ ਦੇ ਬੱਚਿਆਂ ਦੀ ਵਿਗਿਆਨਕ ਸੋਚ ਕਾਰਨ ਚਮਕਿਆ ਸਕੂਲ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।