23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੈਇੰਦਰ ਕੌਰ ਨੇ ਭਾਜਪਾਈ ਉਮੀਦਵਾਰਾਂ ਲਈ ਕਈ ਵਾਰਡਾਂ ’ਚ ਕੀਤਾ ਪ੍ਰਚਾਰ

ਪਟਿਆਲਾ, 23 ਨਵੰਬਰ (ਅ. ਸ.

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੀਆਂ 28 ਤਾਰੀਖ਼ ਨੂੰ ਹੋ ਰਹੀਆਂ ਚੋਣਾਂ ਵਿਚ ਭਾਜਪਾਈ ਉਮੀਦਵਾਰਾਂ ਨੂੰ ਸਫਲ ਬਣਾਉਣ ਲਈ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈਇੰਦਰ ਕੌਰ ਵਲੋਂ ਵੀ ਵਾਰਡ ਵਾਰਡ ਘੁੰਮ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਲੰਘੇ ਦਿਨੀਂ ਉਨ੍ਹਾਂ 5 ਵਾਰਡਾਂ ’ਚ ਚੋਣ ਜਲਸੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਭਾਜਪਾਈ ਕੌਂਸਲਰ ਬਣਨਗੇ ਤਾਂ ਸ਼ਹਿਰ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਰਕਰਾਰ ਹੋਵੇਗੀ। ਸ਼ਹਿਰ ਦੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਰਿਸ਼ਵਤਖ਼ੋਰੀ ਅਤੇ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਨਸ਼ਾ ਤਸਕਰਾਂ ’ਤੇ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਔਰਤਾਂ ਦੀ ਸੁਰੱਖਿਆ ਲਈ ਜਗ੍ਹਾ ਜਗ੍ਹਾ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਹਰ ਵਾਰਡ ’ਚ ਨੌਜਵਾਨਾਂ ਲਈ ਜਿੰਮ ਆਦਿ ਖੋਲ੍ਹ ਕੇ ਦਿੱਤੇ ਜਾਣਗੇ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਾਭਾ ਵਿਖੇ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਜੈਮਸ ਪਬਲਿਕ ਸਕੂਲ ਵਿਖੇ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।