23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਾਭਾ ਵਿਖੇ ਸਜਾਇਆ ਨਗਰ ਕੀਰਤਨ

ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਪਬਲਿਕ ਸਕੂਲ, ਹੀਰਾ ਮਹਿਲ, ਪਟਿਆਲਾ ਗੇਟ ਤੇ ਹੋਰ ਪ੍ਰਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸਮਾਪਤ ਹੋਇਆ।

ਅਜੀਤ ਡੈਸਕ 24-11-2026
ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਪਬਲਿਕ ਸਕੂਲ, ਹੀਰਾ ਮਹਿਲ, ਪਟਿਆਲਾ ਗੇਟ ਤੇ ਹੋਰ ਪ੍ਰਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸਮਾਪਤ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਰਸਤੇ ਵਿਚ ਸ਼ਹਿਰ ਵਾਸੀਆਂ ਵਲੋਂ ਜਿੱਥੇ ਸੁੰਦਰ ਗੇਟ ਸਜਾਏ ਹੋਏ ਸਨ ਉਥੇ ਹੀ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਐਡ. ਖੁਸ਼ਹਾਲ ਬਬਲੂ ਖੌਰਾ, ਮਾਨਇੰਦਰ ਸਿੰਘ ਮਾਨੀ, ਗੁਰਦਿਆਲ ਇੰਦਰ ਸਿੰਘ ਬਿੱਲੂ, ਪ੍ਰਧਾਨ ਬਲਤੇਜ ਸਿੰਘ ਖੋਖ, ਯੂਥ ਆਗੂ ਜੱਸ ਖੋਖ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਮੈਨੇਜਰ ਹਰਨੇਕ ਸਿੰਘ ਖੱਟੜਾ, ਐਡਵੋਕੇਟ ਜਸਪਾਲ ਜੁਨੇਜਾ, ਸਾਬਕਾ ਵਾਇਸ ਚੇਅਰਮੈਨ ਬਹਾਦਰ ਸਿੰਘ ਲੱਧਾਹੇੜੀ, ਗੁਰਬਖਸੀਸ ਸਿੰਘ ਨਰਮਾਣਾ, ਰਣਜੀਤ ਸਿੰਘ ਸਾਬਕਾ ਸਰਪੰਚ, ਜਥੇਦਾਰ ਸਮਸੇਰ ਸਿੰਘ ਚੌਧਰੀਮਾਜਰਾ, ਹਰਦਮ ਸਿੰਘ ਇਛੇਵਾਲ ਤੋਂ ਇਲਾਵਾ ਸੰਗਤਾ ਵੱਡੀ ਗਿਣਤੀ ’ਚ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜੈਇੰਦਰ ਕੌਰ ਨੇ ਭਾਜਪਾਈ ਉਮੀਦਵਾਰਾਂ ਲਈ ਕਈ ਵਾਰਡਾਂ ’ਚ ਕੀਤਾ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।