23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਨਗਰ ਕੀਰਤਨ ਸਜਾਇਆ

ਰਾਜਪੁਰਾ, 23 ਨਵੰਬਰ (ਜੀ. ਪੀ.

ਅਜੀਤ ਡੈਸਕ 24-11-2026
ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਸਵੇਰੇ 5 ਵਜੇ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਤੋਂ ਪ੍ਰਧਾਨ ਅਬਰਿੰਦਰ ਸਿੰਘ ਦੀ ਦੇਖ-ਰੇਖ ਵਿਚ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਕੇਂਦਰੀ ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋ ਕੇ ਗੋਬਿੰਦ ਕਾਲੋਨੀ, ਗੁਰੂ ਨਾਨਕ ਕਾਲੋਨੀ, ਸ਼ਹੀਦ ਭਗਤ ਸਿੰਘ ਕਾਲੋਨੀ, ਨਿਊ ਸ਼ਹੀਦ ਭਗਤ ਸਿੰਘ ਕਲੋਨੀ, ਗੁਲਾਬ ਨਗਰ ਰਾਜਪੁਰਾ ਟਾਊਨ ਦੀਆਂ ਕਈ ਕਾਲੋਨੀਆਂ ਵਿਚੋਂ ਹੁੰਦਾ ਹੋਇਆ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਵੱਡੀ ਗਿਣਤੀ ’ਚ ਬੀਬੀਆਂ ਦਾ ਜਥਾ ਕੀਰਤਨ ਕਰ ਰਿਹਾ ਸੀ। ਗੁਲਾਬ ਨਗਰ ਵਿਖੇ ਨਗਰ ਕੀਰਤਨ ਦਾ ਸਵਾਗਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਪ੍ਰਧਾਨ ਸੇਵਕ ਸਿੰਘ ਦੀ ਅਗਵਾਈ `ਚ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਪਾਏ ਗਏ। ਨਗਰ ਕੀਰਤਨ ਦੌਰਾਨ ਥਾਂ ਥਾਂ ’ਤੇ ਸੰਗਤਾਂ ਵਲੋਂ ਚਾਹ, ਪਾਣੀ ਅਤੇ ਹੋਰ ਵਸਤਾਂ ਦੇ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਵੀ ਆਪਣੇ ਜੌਹਰ ਦਿਖਾ ਰਹੀਆਂ ਸਨ। ਇਸ ਮੌਕੇ ਦਾਤਾਰ ਸਿੰਘ ਭਾਟੀਆ, ਸਰਪੰਚ ਕ੍ਰਿਪਾਲ ਸਿੰਘ ਭੰਗੂ, ਪ੍ਰਿੰਸੀਪਲ ਕੁਲਵੰਤ ਸਿੰਘ, ਮੈਨੇਜਰ ਰਮਿੰਦਰ ਸਿੰਘ, ਅਜੀਤ ਸਿੰਘ, ਹਰਦੀਪ ਸਿੰਘ, ਅਵਤਾਰ ਸਿੰਘ, ਗੁਰਪਾਲ ਸਿੰਘ, ਨਵਜੋਤ ਸਿੰਘ ਸਮੇਤ ਹੋਰ ਸੰਗਤਾਂ ਨੇ ਆਪਣੀ ਸੇਵਾ ਨਿਭਾਈ।
ਪਿਛਲੀ ਖ਼ਬਰ ਪ੍ਰਕਾਸ ਪੁਰਬ ਸੰਬੰਧੀ ਭੁੱਨਰਹੇੜੀ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਆਰੰਭਤਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਾਭਾ ਵਿਖੇ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।