23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ ਪੁਰਬ ਸੰਬੰਧੀ ਭੁੱਨਰਹੇੜੀ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਆਰੰਭਤਾ

ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਭੁੱਨਰਹੇੜੀ ਵਿਖੇ ਸੰਗਤ ਵਲੋਂ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ।

ਅਜੀਤ ਡੈਸਕ 24-11-2026
ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਭੁੱਨਰਹੇੜੀ ਵਿਖੇ ਸੰਗਤ ਵਲੋਂ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਜਦਕਿ ਸੰਗਤ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਨਗਰ ਕੀਰਤਨ ਦੌਰਾਨ ਗੁਰਬਾਣੀ ਦੇ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਸੰਗਤ ਵਲੋਂ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤ ਦੀ ਸਰਧਾਲੂਆਂ ਨੇ ਸੇਵਾ ਲਈ ਲੰਗਰ ਲਗਾਏ ਹੋਏ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰਬਾਣੀ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਬਾਬਾ ਰਣਜੀਤ ਸਿੰਘ ਬੀਰੋਕੇ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਸੰਗਤ ਨੂੰ ਸੁਖ-ਸ਼ਾਂਤੀ, ਚੜ੍ਹਦੀ ਕਲਾ ਅਤੇ ਆਪਸੀ ਭਾਈਚਾਰੇ ਦੀ ਦਾਤ ਬਖ਼ਸ਼ਣ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਇੰਦਰਜੀਤ ਸਿੰਘ ਮਾਨ, ਜਥੇਦਾਰ ਗੁਲਜਾਰ ਸਿੰਘ ਭੁੱਨਰਹੇੜੀ, ਗੁਰਮੀਤ ਸਿੰਘ ਬਿੱਟੂ, ਕੈਪਟਨ ਰਣਧੀਰ ਸਿੰਘ, ਗੁਰਸ਼ਰਨ ਸਿੰਘ ਸੰਧੂ, ਮਹਿੰਦਰ ਸਿੰਘ ਪੰਜੇਟਾ, ਜੋਗਾ ਸਿੰਘ ਮੱਲੀ, ਮੇਜਰ ਸਿੰਘ, ਕੁਲਬੀਰ ਸਿੰਘ, ਜੋਗਿੰਦਰ ਸਿਘ, ਧਰਮ ਸਿੰਘ ਤੋ ਇਲਾਵਾਂ ਸੰਗਤ ਮੌਜੂਦ ਸੀ।
ਪਿਛਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਾਕਮ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।