ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਾਕਮ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ
ਨਾਭਾ, 23 ਨਵੰਬਰ (ਵਰਿੰਦਰ ਵਰਮਾ)-ਹਲਕਾ ਨਾਭਾ ਦੇ ਪਿੰਡ ਧਨੌਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਾਕਮ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਾਕਮ ਸਿੰਘ ਧਨੋਰੀ ਤੇ ਸਾਥੀਆਂ ਨੂੰ ਜੀ ਆਇਆਂ ਨੂੰ ਆਖਿਆ।
ਨਾਭਾ, 23 ਨਵੰਬਰ (ਵਰਿੰਦਰ ਵਰਮਾ)-ਹਲਕਾ ਨਾਭਾ ਦੇ ਪਿੰਡ ਧਨੌਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਾਕਮ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਾਕਮ ਸਿੰਘ ਧਨੋਰੀ ਤੇ ਸਾਥੀਆਂ ਨੂੰ ਜੀ ਆਇਆਂ ਨੂੰ ਆਖਿਆ। ਸ਼ਾਮਿਲ ਹੋਣ ਉਪਰੰਤ ਹਾਕਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਮਾੜੀਆਂ ਨੀਤੀਆਂ ਦੇ ਮੱਦੇਨਜ਼ਰ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਆਖਿਆ ਹੈ ਅਤੇ ਉਹ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਕਮ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਜੁਆਇੰਨ ਕਰ ਰਹੇ ਹਨ। ਉਨਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਰਾਜ ਨੂੰ ਯਾਦ ਕਰ ਰਹੇ ਹਨ ਅਤੇ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ, ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਤਿੰਦਰ ਸਿੰਘ ਜੱਤੀ ਅਭੈਪੁਰ, ਯੂਥ ਆਗੂ ਮਨਜਿੰਦਰ ਸਿੰਘ ਜਿੰਦਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਮੌਜੂਦ ਸਨ।