23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ ਆਪ’ ਆਗੂ ਲਾਲਾ ਖਲੌਰ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਗਿਆ ਦਾਅਵਾ

ਰਾਜਪੁਰਾ, 23 ਨਵੰਬਰ (ਜੀ. ਪੀ.

ਜਸਵਿੰਦਰ ਸਿੰਘ ਲਾਲਾ ਖਲੌਰ 24-11-2026
ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਰਾਜਪੁਰਾ ਵਿਚ ਜਿੱਥੇ ਹਰ ਸਿਆਸੀ ਪਾਰਟੀ ਸਰਗਰਮ ਹੋਈ ਦਿਸਦੀ ਹੈ, ਉੱਥੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸੀਨੀਅਰ ਆਗੂ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਹਲਕਾ ਰਾਜਪੁਰਾ ਤੋਂ ਵਿਧਾਨ ਸਭਾ ਚੋਣ ਲੜਨ ਦੀ ਆਪਣੀ ਇੱਛਾ ਜ਼ਾਹਿਰ ਕਰਦਿਆਂ ਟਿਕਟ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਜਸਵਿੰਦਰ ਸਿੰਘ ਲਾਲਾ ਖਲੌਰ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲਾਲਾ ਖਲੌਰ ਪਾਰਟੀ ਦੇ ਇਕ ਨੌਜਵਾਨ ਅਤੇ ਸਰਗਰਮ ਚਿਹਰੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਦੀ ਨੌਜਵਾਨ ਵਰਗ ਵਿਚ ਚੰਗੀ ਪਕੜ ਮੰਨੀ ਜਾਂਦੀ ਹੈ ਅਤੇ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਵੀ ਉਨ੍ਹਾਂ ਦੇ ਚੰਗੇ ਸੰਬੰਧ ਹਨ। ਜਸਵਿੰਦਰ ਸਿੰਘ ਲਾਲਾ ਖਲੌਰ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੇ ਜਾਣ ਨਾਲ ਇਲਾਕੇ ਦੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਰਾਜਪੁਰਾ ਤੋਂ ਕਿਸ ਆਗੂ ਨੂੰ ਆਪਣਾ ਉਮੀਦਵਾਰ ਬਣਾਇਆ ਜਾਂਦਾ ਹੈ।
ਪਿਛਲੀ ਖ਼ਬਰ ਅਮਨ ਅਰੋੜਾ ਬਣੇ ਵਣ ਬਲਾਕ ਅਫ਼ਸਰ ਮੋਤੀ ਬੀੜ ਬਲਾਕ ਦਾ ਸੰਭਾਲਿਆ ਚਾਰਜ ਅਗਲੀ ਖ਼ਬਰ ਜੀ.ਬੀ.ਆਈ.ਐੱਸ. ’ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।