23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੇਂਟ ਕਬੀਰ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਹਾਦਰਗੜ੍ਹ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।

ਅਜੀਤ ਡੈਸਕ 24-11-2026
ਬਹਾਦਰਗੜ੍ਹ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਕਵਿਤਾ, ਸ਼ਬਦ-ਗਾਇਨ ਅਤੇ ਵਿਚਾਰਾਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਦਰਸਾਇਆ ਗਿਆ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ ਸੱਚਾਈ, ਸੇਵਾ ਤੇ ਭਾਈਚਾਰੇ ਦੇ ਰਾਹ ਉੱਪਰ ਚੱਲਣ ਸੰਬੰਧੀ ਵਿਚਾਰ ਪੇਸ਼ ਕੀਤੇ। ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਉਦੇਸ਼ ਦਿੱਤਾ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਵਿਚ ਪ੍ਰੇਮ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਫੈਲਾਉਣ ਲਈ ਪ੍ਰੇਰਿਤ ਕੀਤਾ। ਕਾਲਜ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ ਕਾਲਜ ਐਮ.ਡੀ. ਲਾਲ ਸਿੰਘ ਟਿਵਾਣਾ, ਕਾਲਜ ਪ੍ਰਿੰਸੀਪਲ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਤੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਇਸ ਪਵਿੱਤਰ ਦਿਨ ਦੀ ਵਧਾਈ ਦਿੱਤੀ ਗਈ। ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਸ਼੍ਰੀ ਖਾਟੂ ਸ਼ਿਆਮ ਮੰਦਰ ਨਾਭਾ ਵਿਖੇ ਮਨਾਇਆ ਸ਼ਿਆਮ ਬਾਬਾ ਦਾ ਜਨਮ ਉਤਸਵ ਅਗਲੀ ਖ਼ਬਰ ਦੋਹਰੀਆਂ ਗੈਰ-ਵਿੱਦਿਅਕ ਡਿਊਟੀਆਂ ਸੰਬੰਧੀ ਅਧਿਆਪਕਾਂ ’ਚ ਭਾਰੀ ਰੋਸ: ਡੀ.ਟੀ.ਐੱਫ਼.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।