23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੂੰ ਬਦਲਣ ਉਪਰੰਤ ਵਿਦਾਇਗੀ ਪਾਰਟੀ ਦਿੱਤੀ

ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਦੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਬਦਲੀ ਪਟਿਆਲਾ+ਬਹਾਦਰਗੜ੍ਹ ਵਿਖੇ ਹੋਣ ਉਪਰੰਤ ਸਬ-ਡਵੀਜ਼ਨ ਨਾਭਾ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਪੀ.

ਅਜੀਤ ਡੈਸਕ 24-11-2026
ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਦੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਬਦਲੀ ਪਟਿਆਲਾ+ਬਹਾਦਰਗੜ੍ਹ ਵਿਖੇ ਹੋਣ ਉਪਰੰਤ ਸਬ-ਡਵੀਜ਼ਨ ਨਾਭਾ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਪੀ.ਪੀ.ਐਸ. ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਸਨ, ਜਿਸ ਤਹਿਤ ਨਾਭਾ ਸਬ-ਡਵੀਜ਼ਨ ਦੇ ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ ਦਾ 360 ਦਿਨਾਂ ਬਾਅਦ ਕਮਾਂਡੋ ਬਹਾਦਰਗੜ੍ਹ ਪਟਿਆਲਾ ਵਿਚ ਤਬਾਦਲਾ ਕੀਤਾ ਗਿਆ ਹੈ। ਇਸ ਸੰਬੰਧੀ ਉਪ ਪੁਲਿਸ ਕਪਤਾਨ ਦਫ਼ਤਰ ਨਾਭਾ, ਤਿੰਨਾਂ ਥਾਣਿਆਂ ਅਤੇ ਚੌਂਕੀਆਂ ਦੇ ਮੁਖੀਆਂ ਵਲੋਂ ਸਮੇਤ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੀ ਵਰਖਾ ਕਰਕੇ ਵਿਦਾਇਗੀ ਦਿੱਤੀ। ਜ਼ਿਕਰਯੋਗ ਹੈ ਕਿ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਨਾਭਾ ਸਬ ਡਵੀਜ਼ਨ ਦੇ ਥਾਣਾ ਕੋਤਵਾਲੀ, ਥਾਣਾ ਸਦਰ ਤੇ ਥਾਣਾ ਭਾਦਸੋਂ ਵਿਚ ਬਤੌਰ ਥਾਣਾ ਮੁਖੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ ਹਨ ਅਤੇ ਪਿਛਲੇ ਸਾਲ 28 ਨਵੰਬਰ ਨੂੰ ਉਪ ਪੁਲਿਸ ਕਪਤਾਨ ਵਜੋਂ ਨਾਭਾ ਵਿਖੇ ਆਪਣਾ ਕੰਮ ਸੰਭਾਲ ਰਹੇ ਸਨ। ਉਨ੍ਹਾਂ ਹਾਜ਼ਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਕੋਤਵਾਲੀ ਮੁਖੀ ਇੰਸਪੈਕਟਰ ਗੁਰਪਿੰਦਰ ਸਿੰਘ, ਥਾਣਾ ਭਾਦਸੋਂ ਇੰਚਾਰਜ ਹਰਮਿੰਦਰ ਸਿੰਘ, ਸਦਰ ਕਾਰਜਕਾਰੀ ਇੰਚਾਰਜ ਮਨਿੰਦਰ ਸਿੰਘ, ਰੋਹਟੀਪੁਲ ਪੁਲਿਸ ਚੌਕੀ ਇੰਚਾਰਜ ਗੁਰਬਿੰਦਰ ਸਿੰਘ, ਰੀਡਰ ਸੁੱਖ ਜੀਵਨ ਸ਼ਰਮਾ, ਜ਼ੋਰਾ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸ਼ਰਮਾ ਤੋਂ ਇਲਾਵਾ ਅਸ਼ੋਕ ਬਾਂਸਲ, ਐਡ. ਹਰਪ੍ਰੀਤ ਸਿੰਘ, ਐਡ. ਗੁਰਪ੍ਰੀਤ ਸਿੰਘ, ਐਡ. ਰਾਜਪ੍ਰੀਤ ਸਿੰਘ, ਐਡ. ਜਤਿੰਦਰਪਾਲ ਸਿੰਘ, ਹਰਦੇਵ ਸਿੰਘ ਸਰਾਓ, ਰਾਜਿੰਦਰ ਸਿੰਘ ਪੂਨੀਆ ਸਮੇਤ ਸ਼ਹਿਰ ਦੇ ਕਈ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਸ਼੍ਰੀ ਖਾਟੂ ਸ਼ਿਆਮ ਮੰਦਰ ਨਾਭਾ ਵਿਖੇ ਮਨਾਇਆ ਸ਼ਿਆਮ ਬਾਬਾ ਦਾ ਜਨਮ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।