26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਗਰ ਨਿਗਮ ਚੋਣਾਂ ਲਈ ਆਈ. ਏ. ਐਸ. ਅਧਿਕਾਰੀ ਡਾ. ਸੇਨੂੰ ਦੁੱਗਲ, ਆਬਜ਼ਰਵਰ ਨਿਯੁਕਤ

ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ ਪਟਿਆਲਾ ਵਿਚ 30 ਵਾਰਡਾਂ ਦੀਆਂ 28. 11.

ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ ਪਟਿਆਲਾ ਵਿਚ 30 ਵਾਰਡਾਂ ਦੀਆਂ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਮੁੜ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ ਅਧਿਕਾਰੀ ਡਾ. ਸੇਨੂੰ ਦੁੱਗਲ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਆਬਜ਼ਰਵਰ ਡਾ. ਸੇਨੂੰ ਦੁੱਗਲ ਨੇ ਅੱਜ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਦੀਪ ਬਾਵਾ ਨਾਲ ਬੈਠਕ ਕਰਕੇ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਆਬਜ਼ਰਵਰ ਨੇ ਨਗਰ ਨਿਗਮ ਦੇ 30 ਵਾਰਡਾਂ ਦੇ ਆਮ ਵੋਟਰਾਂ ਤੇ ਉਮੀਦਵਾਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਸ਼ਿਕਾਇਤਾਂ ਦੇ ਮੋਬਾਇਲ ਨੰਬਰ ‘ ਤੇ 96460-06027 ਅਤੇ ਈ-ਮੇਲ ਆਈ.ਡੀ. ਜਾਰੀ ਕੀਤੀ। ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਸਮੇਂ ਇਨ੍ਹਾਂ ਨੰਬਰਾਂ ਅਤੇ ਈਮੇਲ ‘ਤੇ ਨਗਰ ਨਿਗਮ ਦੀਆਂ ਮੁੜ ਚੋਣਾਂ 2026 ਬਾਬਤ ਸੰਪਰਕ ਕੀਤਾ ਜਾ ਸਕਦਾ ਹੈ। ਏ.ਡੀ.ਸੀ ਕੁਲਦੀਪ ਬਾਵਾ ਨੇ ਦੱਸਿਆ ਕਿ ਡਾ. ਸੇਨੂੰ ਦੁੱਗਲ ਮਿਤੀ 28 ਨਵੰਬਰ ਤੱਕ ਪਟਿਆਲਾ ਵਿਖੇ ਬਤੌਰ ਆਬਜ਼ਰਵਰ ਤਾਇਨਾਤ ਰਹਿਣਗੇ।
ਪਿਛਲੀ ਖ਼ਬਰ ਪਹਿਲਾਂ ਚੋਣਾਂ ਜਿੱਤ ਕੇ ਬਣੇ ਵਿਧਾਇਕ ਅਤੇ ਸੰਸਦ ਮੈਂਬਰ ਜਨਤਕ ਕਰਨ ਲੋਕਾਂ ਲਈ ਕੀ ਕੀਤਾ - ਅਮਰਜੀਤ ਸਿੰਘ ਜਾਗਦੇ ਰਹੋ ਅਗਲੀ ਖ਼ਬਰ ਸ਼ਰਾਬ ਪਿਲਾਉਣ ਸੰਬੰਧੀ ਪਰਮਿਸ਼ਨ ਹੋਣ ਸੰਬੰਧੀ ਮਾਰਕੀਟ ਕਮੇਟੀ ਨੇ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।