27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਖ਼ੁਸ਼ਹਾਲ ਪੰਜਾਬ ਮਹਾਂਰੈਲੀ ਵਿਚ ਹਲਕਾ ਸਮਾਣਾ ਤੋਂ ਵੱਡੀ ਗਿਣਤੀ ’ਚ ਕੀਤੀ ਗਈ ਸ਼ਮੂਲੀਅਤ

ਸਮਾਣਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਗਈ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਸਮਾਣਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ. ਰੱਖੜਾ ਦੇ ਛੋਟੇ ਭਰਾ ਅਤੇ ਚਰਨਜੀਤ ਸਿੰਘ ਧਾਲੀਵਾਲ ਵਲੋਂ ਰਵਾਨਾ ਕੀਤਾ ਗਿਆ।

‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਲਈ ਜਥਾ ਰਵਾਨਾ ਕਰਦੇ ਹੋਏ ਚਰਨਜੀਤ ਸਿੰਘ ਧਾਲੀਵਾਲ ਤੇ ਹੋਰ। ਅਜੀਤ ਤਸਵੀਰ 27-11-2026
ਸਮਾਣਾ, 26 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਗਈ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਸਮਾਣਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ. ਰੱਖੜਾ ਦੇ ਛੋਟੇ ਭਰਾ ਅਤੇ ਚਰਨਜੀਤ ਸਿੰਘ ਧਾਲੀਵਾਲ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਪਾਰਟੀ ਦੇ ਝੰਡੇ ਲਹਿਰਾਉਂਦਿਆਂ ਨਾਅਰੇਬਾਜ਼ੀ ਕੀਤੀ ਅਤੇ ਮਹਾਂਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਜੋਸ਼ ਦਿਖਾਇਆ। ਸ. ਚਰਨਜੀਤ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਸਮਾਣਾ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣਨ ਲਈ ਵਿਸ਼ੇਸ਼ ਉਤਸ਼ਾਹ ਪਾਇਆ ਗਿਆ। ਲੋਕਾਂ ਦਾ ਵੱਡੀ ਗਿਣਤੀ ਵਿਚ ਰੈਲੀ ਲਈ ਰਵਾਨਾ ਹੋਣਾ ਪਾਰਟੀ ਦੀਆਂ ਸਰਗਰਮੀਆਂ ਵਿਚ ਉਨ੍ਹਾਂ ਦੀ ਦਿਲਚਸਪੀ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਹਲਕਾ ਸਮਾਣਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਮੋਗਾ ਪਹੁੰਚ ਕੇ ਮਹਾਂਰੈਲੀ ਵਿਚ ਹਾਜ਼ਰੀ ਲਗਵਾਈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਦਿਖਾਇਆ ਗਿਆ ਉਤਸ਼ਾਹ, ਇਕਜੁੱਟਤਾ ਅਤੇ ਸਹਿਯੋਗ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਦਾ ਪ੍ਰਤੀਕ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸੰਗਠਨ ਇੰਚਾਰਜ ਐਡ. ਗੁਲਜ਼ਾਰ ਸਿੰਘ ਵਿਰਕ, ਜ਼ਿਲ੍ਹਾ ਪਰਿਸ਼ਦ ਮੈਂਬਰ ਹਲਕਾ ਕੋਆਰਡੀਨੇਟਰ ਮਨਜੀਤ ਕੌਰ, ਯੂਥ ਪ੍ਰਧਾਨ ਸੰਦੀਪ ਸਿੰਘ ਝੰਡੀ, ਗੁਰਦੀਪ ਸਿੰਘ ਝੰਡੀ, ਜੱਸੀ ਸਰਪੰਚ ਦੁੱਦੜ, ਯੂਥ ਬਲਾਕ ਪ੍ਰਧਾਨ ਪ੍ਰਿਤਪਾਲ ਮਹਿਮਦਪੁਰ, ਬਲਾਕ ਪ੍ਰਧਾਨ ਕੁਲਦੀਪ ਰੰਧਾਵਾ, ਵਿਸਾਖਾ ਸਿੰਘ, ਬਲਾਕ ਪ੍ਰਧਾਨ ਕਮਲਜੀਤ ਕੌਰ, ਬਲਾਕ ਪ੍ਰਧਾਨ ਚਰਨਜੀਤ ਕੌਰ, ਬਲਾਕ ਪ੍ਰਧਾਨ, ਭੁਪਿੰਦਰ ਕੌਰ, ਬਲਾਕ ਪ੍ਰਧਾਨ ਬਲਜੀਤ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਕੌਰ, ਬਲਾਕ ਪ੍ਰਧਾਨ ਮਨਦੀਪ ਕੌਰ, ਬਲਾਕ ਪ੍ਰਧਾਨ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਕੌਰ ਡਰੋਲਾ, ਬਲਾਕ ਪ੍ਰਧਾਨ ਹਰਪਾਲ ਕੌਰ, ਬਲਾਕ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਬੇਅੰਤ ਕੌਰ, ਬਲਾਕ ਪ੍ਰਧਾਨ ਸੁਖਵਿੰਦਰ ਕੌਰ, ਰੁਪਿੰਦਰ ਕੌਰ, ਕੌਂਸਲਰ ਕੋਮਲ ਮਹੰਤ, ਰਾਜ ਕੌਰ ਵਾਹਲਾ, ਗੁਰਦਿਆਲ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਸੁਖਜੀਤ ਚੀਮਾ, ਕੌਂਸਲਰ ਰਾਣੀ, ਕੌਂਸਲਰ ਪਵਨ ਕੁਮਾਰ ਪੰਨੀ, ਕੌਂਸਲਰ ਹੈਪੀ ਢੀਂਗਰਾ, ਕੌਂਸਲਰ ਬੇਅੰਤ ਸਿੰਘ ਬੱਗਾ, ਕੌਂਸਲਰ ਸੋਨੀ ਕਿੰਗ, ਕੌਂਸਲਰ ਸੁਰਜੀਤ ਰਾਮ ਪੱਪੀ, ਸੰਜੇ ਸਾਹਨੀ ਸਮੇਤ ਵੱਡੀ ਗਿਣਤੀ ‘ਚ ‘ਆਪ’ ਦੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਧੁਨ ਕਾਲਜ ਆਫ਼ ਲਾਅ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕ ਦੇਵ ਮਾਨ 20 ਬੱਸਾਂ ਅਤੇ 32 ਕਾਰਾਂ ਦੇ ਕਾਫਲੇ ਨਾਲ ਮੋਗਾ ਰੈਲੀ ਲਈ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।