28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਹੋਲੀ ਮੈਰੀ ਸਕੂਲ ਬਨੂੜ ਨੂੰ ਐਫ.ਏ.ਪੀ. ਨੈਸ਼ਨਲ ਬੈਸਟ ਸਕੂਲ ਐਵਾਰਡ 2026 ਨਾਲ ਕੀਤਾ ਗਿਆ ਸਨਮਾਨਿਤ

ਬਨੂੜ, 27 ਨਵੰਬਰ (ਭੁਪਿੰਦਰ ਸਿੰਘ)-ਹੋਲੀ ਮੈਰੀ ਸਕੂਲ, ਬਨੂੜ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਨੂੰ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਵੱਕਾਰੀ ਐਫਏਪੀ ਨੈਸ਼ਨਲ ਬੈਸਟ ਸਕੂਲ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਨੂੰ ਇਹ ਸਨਮਾਨ ਟਾਪ 30 ਐਵਾਰਡੀਜ਼ ਸ਼੍ਰੇਣੀ (ਟੋਪ 30 ਐਵਾਰਡੀਜ ਕੈਟਾਗਰੀ) ਅਧੀਨ ਪ੍ਰਦਾਨ ਕੀਤਾ ਗਿਆ।

ਅਜੀਤ ਡੈਸਕ 28-11-2026
ਬਨੂੜ, 27 ਨਵੰਬਰ (ਭੁਪਿੰਦਰ ਸਿੰਘ)-ਹੋਲੀ ਮੈਰੀ ਸਕੂਲ, ਬਨੂੜ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਨੂੰ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਵੱਕਾਰੀ ਐਫਏਪੀ ਨੈਸ਼ਨਲ ਬੈਸਟ ਸਕੂਲ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਨੂੰ ਇਹ ਸਨਮਾਨ ਟਾਪ 30 ਐਵਾਰਡੀਜ਼ ਸ਼੍ਰੇਣੀ (ਟੋਪ 30 ਐਵਾਰਡੀਜ ਕੈਟਾਗਰੀ) ਅਧੀਨ ਪ੍ਰਦਾਨ ਕੀਤਾ ਗਿਆ। ਇਹ ਵੱਕਾਰੀ ਐਵਾਰਡ ਐਫਏਪੀ ਨੈਸ਼ਨਲ ਐਵਾਰਡਜ਼ 2026-ਸੀਜ਼ਨ 6 ਸਮਾਰੋਹ ਦੌਰਾਨ ਮਾਨਯੋਗ ਪੰਜਾਬ ਦੇ ਰਾਜਪਾਲ ਸਾਹਿਬ ਵਲੋਂ ਭੇਟ ਕੀਤਾ ਗਿਆ। ਇਸ ਮਾਣਮੱਤੇ ਮੌਕੇ ‘ਤੇ ਸਕੂਲ ਦੇ ਡਾਇਰੈਕਟਰ ਸੀ. ਸੀ. ਦੇਵਾਸੀ ਨੇ ਮਾਨਯੋਗ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਹ ਵੱਕਾਰੀ ਐਵਾਰਡ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਸ਼ਾਈਨੀ ਦੇਵਾਸੀ ਅਤੇ ਐਡਮਿਨਿਸਟ੍ਰੇਟਰ ਨਿਤਿਨ ਐਮ. ਵਰਗੀਜ਼ ਨੇ ਇਸ ਰਾਸ਼ਟਰੀ ਪੱਧਰ ਦੀ ਸ਼ਾਨਦਾਰ ਪ੍ਰਾਪਤੀ ‘ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਸਮੁੱਚੇ ਸਕੂਲ ਪਰਿਵਾਰ ਦੀ ਮਿਹਨਤ, ਸਮਰਪਣ ਅਤੇ ਸਾਂਝੇ ਯਤਨਾਂ ਦਾ ਨਤੀਜਾ ਦੱਸਿਆ। ਇਹ ਰਾਸ਼ਟਰੀ ਪੱਧਰ ਦੀ ਮਾਣਮੱਤੀ ਪ੍ਰਾਪਤੀ ਸਕੂਲ ਦੀ ਖੇਡਾਂ ਪ੍ਰਤੀ ਵਚਨਬੱਧਤਾ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਇਹ ਵਿਦਿਆਰਥੀਆਂ, ਖੇਡ ਕੋਚਾਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਪ੍ਰਤੀਕ ਹੈ। ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਵਿਦਿਆਰਥੀਆਂ, ਖੇਡ ਕੋਚਾਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਇਹ ਸਨਮਾਨ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਚ ਹੋਰ ਮਿਹਨਤ ਕਰਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕਰੇਗਾ।
ਪਿਛਲੀ ਖ਼ਬਰ ਮੋਗਾ ਮਹਾ-ਰੈਲੀ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਲਈ ਹਲਕਾ ਸਨੌਰ ਵਾਸੀਆਂ ਦਾ ਰਜਜੋਧ ਸਿੰਘ ਹਡਾਣਾ ਵੱਲੋਂ ਧੰਨਵਾਦ... ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਨੇ ਰਾਸ਼ਟਰੀ ਪੱਧਰ ’ਤੇ ਗੱਡੇ ਸਫਲਤਾ ਦੇ ਝੰਡੇ ਫੈਪ ਨੈਸ਼ਨਲ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।