27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਫੱਗਣ ਮਾਜਰਾ ’ਚ ਕਾਂਗਰਸ ਦੀ ਅਹਿਮ ਟ੍ਰੇਨਿੰਗ ਮੀਟਿੰਗ, ਮੋਹਿਤ ਮੋਹਿੰਦਰਾ ਨੇ ਵਰਕਰਾਂ ਨਾਲ ਕੀਤੀ ਰਣਨੀਤੀ ’ਤੇ ਚਰਚਾ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਬਲਾਕ ਅਲੋਵਾਲ ਅਧੀਨ ਪੈਂਦੇ ਪਿੰਡ ਫੱਗਣ ਮਾਜਰਾ ਵਿਖੇ ਕਾਂਗਰਸ ਪਾਰਟੀ ਵਲੋਂ ਇਕ ਵਿਸ਼ੇਸ਼ ਟ੍ਰੇਨਿੰਗ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 28-11-2026
ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਬਲਾਕ ਅਲੋਵਾਲ ਅਧੀਨ ਪੈਂਦੇ ਪਿੰਡ ਫੱਗਣ ਮਾਜਰਾ ਵਿਖੇ ਕਾਂਗਰਸ ਪਾਰਟੀ ਵਲੋਂ ਇਕ ਵਿਸ਼ੇਸ਼ ਟ੍ਰੇਨਿੰਗ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਜਥੇਬੰਦਕ ਤਿਆਰੀਆਂ, ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਆਉਣ ਵਾਲੀ ਰਣਨੀਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ, ਸਮਰਪਣ ਅਤੇ ਸਾਂਝੇ ਯਤਨ ਹੀ ਸੰਗਠਨ ਦੀ ਅਸਲ ਮਜ਼ਬੂਤੀ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਇਕਜੁੱਟਤਾ ਅਤੇ ਮਿਹਨਤ ਸਦਕਾ ਹੀ ਕਾਂਗਰਸ ਪਾਰਟੀ ਹਲਕੇ ਵਿਚ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਮੋਹਿਤ ਮੋਹਿੰਦਰਾ ਨੇ ਮੀਟਿੰਗ ਵਿਚ ਪਹੁੰਚੇ ਸਮੂਹ ਆਗੂਆਂ ਅਤੇ ਵਰਕਰਾਂ ਵਲੋਂ ਦਿੱਤੇ ਗਏ ਪਿਆਰ, ਸਹਿਯੋਗ ਅਤੇ ਭਰਵੇਂ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ। ਮੀਟਿੰਗ ਵਿਚ ਬਲਾਕ ਅਲੋਵਾਲ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਕੌਂਸਲਰ ਨੇ ਨਾਜਾਇਜ਼ ਕਬਜ਼ਿਆਂ ਦੇ ਵਿਰੋਧ ’ਚ ਦਿੱਤਾ ਰੋਸ ਧਰਨਾ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਕੰਮਾਂ ਕਰਕੇ ਵਾਰਡ ਨੰ. 38 ਤੋਂ ਵੱਡੀ ਲੀਡ ਨਾਲ ਜਿੱਤਾਂਗੇ- ਯੁਵਰਾਜ ਜੁਨੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।