27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੂਬੇ ’ਚ ਗੱਠਜੋੜ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਦੌੜੇਗਾ-ਗੁਰਤੇਜ ਕੌਲ

ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਪੰਜਾਬ ਦੀ ਸਿਆਸਤ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨਾਲ ਵਿਰੋਧੀ ਪਾਰਟੀਆਂ ਵਿਚ ਬੌਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਗੁਰਤੇਜ ਕੌਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 28-11-2026
ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਪੰਜਾਬ ਦੀ ਸਿਆਸਤ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨਾਲ ਵਿਰੋਧੀ ਪਾਰਟੀਆਂ ਵਿਚ ਬੌਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਗੁਰਤੇਜ ਕੌਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਨਵੀਂ ਲਹਿਰ ਲਿਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਚੰਗੇ ਦਿਨ ਵਾਪਸ ਆਉਣ ਦਾ ਸਪੱਸ਼ਟ ਸੰਕੇਤ ਹੈ ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਕੰਗਾਲੀ ਦੇ ਕੰਢੇ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਭਲਾਈ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਆਪਣਾ ਕਾਰਜਕਾਲ ਸਿਰਫ਼ ਝੂਠੇ ਵਾਅਦਿਆਂ ਅਤੇ ਚੁਟਕਲਿਆਂ ਰਾਹੀਂ ਹੀ ਲੰਘਾਇਆ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਅਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਦੌੜੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਦਾ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਪੂਰਨ ਬਹੁਮਤ ਨਾਲ ਬਣ ਸਕੇ।
ਪਿਛਲੀ ਖ਼ਬਰ ਵਾਰਡ ਨੰਬਰ 15 ’ਚ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ ਲੋਕਾਂ ਦੇ ਭਰਵੇਂ ਸਮਰਥਨ ਨੇ ਸ਼੍ਰੋਮਣੀ ਅਕਾਲ... ਅਗਲੀ ਖ਼ਬਰ ਰਾਜਪੁਰਾ ਤੋਂ ਨਰਿੰਦਰ ਸ਼ਾਸਤਰੀ ਨੇ ਕਾਂਗਰਸ ਟਿਕਟ ਲਈ ਠੋਕੀ ਦਾਅਵੇਦਾਰੀ 50 ਸਾਲ ਤੋਂ ਵੱਧ ਤੋਂ ਸਾਡਾ ਪਰਿਵਾਰ ਕਾਂਗਰਸ ਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।