27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪਾਵਰਕਾਮ ਅਤੇ ਟਰਾਂਸਕੋ ਵਲੋਂ ਭੁੱਖ ਹੜਤਾਲ ਦਾ ਐਲਾਨ- ਕੈਂਥ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀਐਸਪੀਸੀਐਲ/ ਪੀਐਸਟੀਸੀਐਲ ਪੰਜਾਬ ਵੱਲੋਂ ਪ੍ਰਭਾਤ ਪਰਵਾਨਾ ਹਾਲ, ਪਟਿਆਲਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿਚ ਸੱਤਾਧਾਰੀ ਪਾਰਟੀ ਨੂੰ ਆੜੇ ਹੱਥੀ ਲੈਦਿਆਂ, ਇਸ ਨੂੰ ਅਨੁਸੂਚਿਤ ਜਾਤੀ ਅਤੇ ਪੱਛੜੀ ਸੇ੍ਰਣੀ ਵਿਰੋਧੀ ਸਰਕਾਰ ਕਰਾਰ ਦਿੱਤਾ ਅਤੇ ਇਨ੍ਹਾਂ ਵਰਗਾਂ ਦੇ ਕਰਮਚਾਰੀਆਂ, ਅਧਿਕਾਰੀਆਂ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਅਹਿਮੀਅਤ ਨਾ ਦੇਣ ਦੀ ਨਿਖੇਧੀ ਵੀ ਕੀਤੀ ਗਈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੱਥੇਬੰਦੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਮੀਤ ਪ੍ਰਧਾਨ ਇੰਜ: ਹਰਜਿੰਦਰ ਸਿੰਘ, ਇੰਜ.

ਅਜੀਤ ਡੈਸਕ 28-11-2026
ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀਐਸਪੀਸੀਐਲ/ ਪੀਐਸਟੀਸੀਐਲ ਪੰਜਾਬ ਵੱਲੋਂ ਪ੍ਰਭਾਤ ਪਰਵਾਨਾ ਹਾਲ, ਪਟਿਆਲਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿਚ ਸੱਤਾਧਾਰੀ ਪਾਰਟੀ ਨੂੰ ਆੜੇ ਹੱਥੀ ਲੈਦਿਆਂ, ਇਸ ਨੂੰ ਅਨੁਸੂਚਿਤ ਜਾਤੀ ਅਤੇ ਪੱਛੜੀ ਸੇ੍ਰਣੀ ਵਿਰੋਧੀ ਸਰਕਾਰ ਕਰਾਰ ਦਿੱਤਾ ਅਤੇ ਇਨ੍ਹਾਂ ਵਰਗਾਂ ਦੇ ਕਰਮਚਾਰੀਆਂ, ਅਧਿਕਾਰੀਆਂ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਅਹਿਮੀਅਤ ਨਾ ਦੇਣ ਦੀ ਨਿਖੇਧੀ ਵੀ ਕੀਤੀ ਗਈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੱਥੇਬੰਦੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਮੀਤ ਪ੍ਰਧਾਨ ਇੰਜ: ਹਰਜਿੰਦਰ ਸਿੰਘ, ਇੰਜ. ਸੁਖਦੇਵ ਸਿੰਘ, ਇੰਜ. ਮੁਲਖ ਰਾਜ ਅਤੇ ਸਕੱਤਰ ਜਨਰਲ ਹਰਬੰਸ ਸਿੰਘ ਗੁਰੂ ਵਲੋਂ ਦੱਸਿਆ ਗਿਆ ਕਿ ਅੱਜ ਦੀ ਮੀਟਿੰਗ ਵਿਚ ਲਏ ਗਏ ਫੈਸਲਿਆਂ ਅਨੁਸਾਰ ਜੱਥੇਬੰਦੀ ਵੱਲੋਂ 85ਵੀਂ ਸੋਧ ਲਾਗੂ ਕਰਨ, ਮਿਤੀ 10.10.14 ਦਾ ਗੈਰਸੰਵਿਧਾਨਿਕ ਪੱਤਰ ਰੱਦ ਕਰਨ, ਆਬਾਦੀ ਦੇ ਅਧਾਰ ਤੇ ਰਾਖਵਾਂਕਰਨ ਲਾਗੂ ਕਰਨ, ਮੰਡਲ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਬੈਕਲਾਗ ਪੂਰਾ ਕਰਨ ਆਦਿ ਕਈ ਮੁੱਦਿਆਂ ਨੂੰ ਲੈ ਕੇ ਪਿਛਲੇ ਲੰਬੇ ਸਮੇ ਤੋ ਸੰਘਰਸ਼ ਕੀਤਾ ਜਾ ਰਿਹਾ ਹੈ ਪਰੰਤੂ ਆਮ ਆਦਮੀ ਪਾਰਟੀ ਸਰਕਾਰ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਿਤ 34-35 ਵਿਧਾਇਕ ਹੋਣ ਦੇ ਬਾਵਜੂਦ ਵੀ ਐਸ.ਸੀ ਸਮਾਜ ਦੀਆਂ ਮੰਗਾਂ ਪੂਰੀਆਂ ਨਹੀ ਹੋ ਰਹੀਆਂ, ਆਗੂਆਂ ਵੱਲੋ ਦੱਸਿਆ ਗਿਆ ਕਿ ਇਨ੍ਹਾਂ ਨੂੰ ਯਾਦ ਦਿਵਾਇਆ ਜਾਵੇਗਾ। ਜੱਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਕਿ 12 ਦਸੰਬਰ ਨੂੰ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਕੈਂਥ, ਇੰਜ: ਹਰਜਿੰਦਰ ਸਿੰਘ ਫ:ਗ:ਸਾਹਿਬ, ਇੰਜ: ਸੁਖਦੇਵ ਸਿੰਘ ਲੁਧਿਆਣਾ, ਹਰਬੰਸ ਸਿੰਘ ਗੁਰੂ, ਮੁਲਖ ਰਾਜ, ਤਰੁਣ ਲੋਤਰਾ, ਵਿਕਰਾਂਤ ਗਿੱਲ, ਅਜੇ ਕੁਮਾਰ, ਨਿਰਪਾਲ ਸਿੰਘ, ਪ੍ਰਮੋਧ ਮੰਗੋਤਰਾ, ਮਨਜੀਤ ਸਿੰਘ ਮਾਨਸਾ, ਗਗਨ ਕੁਮਾਰ, ਹਰਮੇਸ਼ ਸਿੰਘ ਖੰਨਾਂ, ਕਰਮਜੀਤ ਸਿੰਘ ਫਿਰੋਜ਼ਪੁਰ, ਗੁਰਵਿੰਦਰ ਸਿੰਘ ਰੋਪੜ, ਇੰਜ. ਮੁਲਖ ਰਾਜ, ਗੁਰਵਿੰਦਰ ਸਿੰਘ ਗੁਰੂ, ਅਨਿੱਲ ਕੁਮਾਰ ਨਿਸ਼ਾਦ, ਨਰਿੰਦਰ ਸਿੰਘ ਕਲਸੀ, ਇੰਜ. ਵਰਿੰਦਰ ਸਿੰਘ, ਅਮਰਜੀਤ ਸਿੰਘ ਬਾਗੀ, ਇੰਜ: ਨਿਰਮਲ ਸਿੰਘ ਲੰਗ, ਇੰਜ. ਜਸਵਿੰਦਰ ਸਿੰਘ, ਇੰਜ. ਬਹਾਦਰ ਸਿੰਘ, ਇੰਜ. ਗਿਆਨ ਸਿੰਘ ਫਰੀਦਕੋਟ, ਮਨਦੀਪ ਸਿੰਘ ਆਦਿ ਵੱਲੋਂ ਸੰਬੋਧਿਤ ਕੀਤਾ ਗਿਆ ।ਸਟੇਜ ਦੀ ਭੁਮਿਕਾ ਇੰਜ: ਗਗਨਦੀਪ ਸਿੰਘ ਅਤੇ ਅਜੇ ਕੁਮਾਰ ਵੱਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ’ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।