29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਦੀ ਯਾਦ ’ ਚ 9 ਦਸੰਬਰ ਨੂੰ ਰੋਹਟਾ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਤਿਆਰੀਆਂ ਸੰਬੰਧੀ ਇਲਾਕੇ ਦੀਆਂ ਸੰਗਤਾਂ ਦੀ ਭਰਵੀਂ ਇਕੱਤਰਤਾ

ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਸ੍ਰੀ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੀ ਭਰਵੀਂ ਇਕੱਤਰਤਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਵਲੋਂ ਹਰ ਸਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।

ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੀ ਭਰਵੀਂ ਇਕੱਤਰਤਾ ਦਾ ਦ੍ਰਿਸ਼। ਤਸਵੀਰ : ਵਰਿੰਦਰ ਵਰਮਾ 29-11-2026
ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਸ੍ਰੀ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੀ ਭਰਵੀਂ ਇਕੱਤਰਤਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਵਲੋਂ ਹਰ ਸਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਵਾਰ ਵੀ ਸੰਗਤਾਂ ਦੇ ਸਹਿਯੋਗ ਅਤੇ ਮਹਾਨ ਸ਼ਹੀਦਾਂ ਦੀ ਅਪਾਰ ਬਖਸ਼ਿਸ਼ ਸਦਕਾ 9 ਦਸੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵੱਖ-ਵੱਖ ਨਗਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਸੰਬੰਧੀ ਹੋਈ ਇਕੱਤਰਤਾ ਵਿਚ ਸੰਗਤਾਂ ਵਲੋਂ ਆਪਣੇ ਸੁਝਾਅ ਪੇਸ਼ ਕੀਤੇ ਗਏ ਤਾਂ ਜੋ ਨਗਰ ਕੀਰਤਨ ਨੂੰ ਪੂਰੀ ਚੜ੍ਹਦੀਕਲਾ ਅਤੇ ਜੋਸ਼ੋ-ਖਰੋਸ਼ ਨਾਲ ਸਜਾਇਆ ਜਾ ਸਕੇ। ਜਥੇਦਾਰ ਟੌਹੜਾ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਕੇ ਲਾਲਾਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਆਪਣੇ ਪਰਿਵਾਰਾਂ ਸਮੇਤ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਪਹੁੰਚ ਕੇ ਮਹਾਨ ਸ਼ਹੀਦਾਂ ਦੇ ਚਰਨਾਂ ਵਿਚ ਨਤਮਸਤਕ ਹੋਣ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਸਾਡੀ ਕੌਮ ਦੀ ਆਣ, ਬਾਣ ਤੇ ਸ਼ਾਨ ਦੀ ਰਾਖੀ ਲਈ ਆਪਣੀਆਂ ਜਿੰਦਾਂ ਵਾਰ ਦਿੱਤੀਆਂ, ਉਨ੍ਹਾਂ ਦੀ ਸ਼ਹਾਦਤ ਸਦਾ ਸਾਡੇ ਲਈ ਪ੍ਰੇਰਨਾ ਸਰੋਤ ਰਹੇਗੀ। ਇਸ ਮੌਕੇ ਰਣਧੀਰ ਸਿੰਘ ਢੀਂਡਸਾ ਸੈਕਟਰੀ ਰਾੜਾ ਸਾਹਿਬ, ਰਣਜੀਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰੀਕ ਸਿੰਘ ਮੈਨੇਜਰ, ਬਲਦੇਵ ਸਿੰਘ ਸਾਬਕਾ ਚੇਅਰਮੈਨ, ਤੇਜਿੰਦਰ ਸਿੰਘ ਤੇਜੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅੰਮ੍ਰਿਤਪਾਲ ਸਿੰਘ ਲਲੌਡਾ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਹਿਆਣਾ, ਇੰਦਰਜੀਤ ਸਿੰਘ ਮੰਡੋੜ, ਰਣਜੀਤ ਸਿੰਘ ਮੰਡੋੜ, ਗੁਰਜੰਟ ਸਿੰਘ ਸਿੰਬੜੋ ਜਥੇਦਾਰ, ਜੋਗਿੰਦਰ ਸਿੰਘ ਲੌਟ, ਲਖਵਿੰਦਰ ਸਿੰਘ ਖੱਟੜਾ, ਸੁਖਜਿੰਦਰ ਸਿੰਘ ਖੁਰਦ, ਅਮਰਿੰਦਰ ਸਿੰਘ ਸਰਪੰਚ ਖੋਖ, ਜਥੇਦਾਰ ਹਰਮੇਲ ਸਿੰਘ ਗੋਬਿੰਦਪੁਰਾ, ਜਗਰੂਪ ਸਿੰਘ ਸੁੱਖੇਵਾਲ, ਅਮਰਜੀਤ ਸਿੰਘ ਪ੍ਰਧਾਨ ਗੁ. ਕਮੇਟੀ ਭਾਦਸੋਂ, ਜਥੇਦਾਰ ਪਾਲਾ ਸਿੰਘ, ਭਗਵੰਤ ਸਿੰਘ ਰਹਿਸ਼ਲ, ਭਾਈ ਚਰਨਜੀਤ ਸਿੰਘ ਕੁਲਾਰਾਂ, ਸਤਿਗੁਰ ਸਿੰਘ ਨਰਮਾਣਾਂ ਪ੍ਰਧਾਨ, ਜਤਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਟਿੱਬੀ ਸਾਹਿਬ, ਹਰਦਿਆਲ ਸਿੰਘ, ਡਾ. ਸੁਖਵਿੰਦਰ ਸਿੰਘ ਘਣੀਵਾਲ, ਮਹਿੰਗਾ ਸਿੰਘ ਭੜੀ, ਹਰਦੀਪ ਸਿੰਘ ਨੰਬਰਦਾਰ ਘਣੀਵਾਲ, ਜਥੇਦਾਰ ਪਿਆਰਾ ਸਿੰਘ ਮੋਹਲਗਵਾਰਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਟਿਆਲਾ ਦੇ ਵਾਰਡ ਨੰਬਰ 15 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਸ਼ਾਂਤੀ ਪੂਰਵਕ ਸੰਪੰਨ ਹੋਣ ’ ਤੇ ਰਣਜੋਧ ਹਡਾਣਾ ਨੇ ਵੋਟਰਾਂ... ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸਨ ਤੱਕ ਪਹੁੰਚ ਕਰਨ ’ ਤੇ ਕਰੀਬ ਅੱਠ ਮਹੀਨਿਆਂ ਤੋਂ ਬਾਅਦ ਹੋਇਆ ਪਰਚਾ ਦਰਜ ਲੋਕਾਂ ਦੀ ਜਾਨ-ਮਾਲ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।