28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਂਕੜੇ ਅਧਿਆਪਕਾਂ ਨੂੰ ਪੋਕਸੋ ਐਕਟ 2012 ਸੰਬੰਧੀ ਦਿੱਤੀ ਵਿਸ਼ੇਸ਼ ਸਿਖਲਾਈ

ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਸੇਠੀ ਖੁਰਾਣਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੀ ਦੇਖ-ਰੇਖ ਹੇਠ ਪੀਐੱਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਇਆ ਗਿਆ।

ਪੀਐੱਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਸੈਮੀਨਾਰ ਦਾ ਦ੍ਰਿਸ਼। ਅਜੀਤ ਤਸਵੀਰ 29-11-2026
ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਸੇਠੀ ਖੁਰਾਣਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੀ ਦੇਖ-ਰੇਖ ਹੇਠ ਪੀਐੱਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਪੋਕਸੋ ਐਕਟ 2012 ਦੇ ਕਾਨੂੰਨੀ ਪ੍ਰਬੰਧਾਂ,ਬੱਚਿਆਂ ਨਾਲ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਦੀ ਪਛਾਣ, ਪੀੜਤ ਵਿਦਿਆਰਥੀਆਂ ਦੀ ਸੰਵੇਦਨਸ਼ੀਲਤਾ ਨਾਲ ਕਾਊਂਸਲਿੰਗ ਕਰਨ ਅਤੇ ਅਜਿਹੀਆਂ ਘਟਨਾਵਾਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਰਿਪੋਰਟਿੰਗ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ।ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਲੀਗਲ ਲਿਟਰੇਸੀ ਪ੍ਰੋਗਰਾਮ ਹੈੱਡ ਮਾਸਟਰ ਜਗਮੀਤ ਸਿੰਘ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਗਾਈਡੈਂਸ ਕਾਊਂਸਲਰ ਵਜੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਮੁੱਖ ਦਫ਼ਤਰ ਪਟਿਆਲਾ ਵਲੋਂ ਅਧਿਆਪਕਾਂ ਨੂੰ ਵੱਖ-ਵੱਖ ਗਰੁੱਪਾਂ ਵਿੱਚ ਵੰਡ ਕੇ ਸਿਖਲਾਈ ਦਿੱਤੀ ਜਾ ਰਹੀ ਹੈ।ਜਗਮੀਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਮਨਦੀਪ ਕੰਬੋਜ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਕਾਨੂੰਨੀ ਮਾਹਿਰਾਂ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ। ਜਿਨ੍ਹਾਂ ਨੇ ਪੋਕਸੋ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਅਧਿਆਪਕਾਂ ਨੂੰ ਦੱਸਿਆ ਗਿਆ ਕਿ ਬੱਚਿਆਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ‘ਤੇ ਸ਼ਿਕਾਇਤ ਕਿੱਥੇ ਅਤੇ ਕਿਸ ਤਰ੍ਹਾਂ ਦਰਜ ਕਰਵਾਉਣੀ ਹੈ,ਸਬੰਧਤ ਅਧਿਕਾਰੀਆਂ ਤੱਕ ਜਾਣਕਾਰੀ ਕਿਵੇਂ ਪਹੁੰਚਾਉਣੀ ਹੈ ਅਤੇ ਸ਼ਿਕਾਇਤ ਮਿਲਣ ਉਪਰੰਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਿਹੜੇ ਕਦਮ ਚੁੱਕੇ ਜਾਂਦੇ ਹਨ।ਇਸ ਮੌਕੇ ਅਮਨਦੀਪ ਕੰਬੋਜ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ, ਮਮਤਾ ਸੇਠੀ ਖੁਰਾਣਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ, ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ,ਡਾ. ਅਭਿਨੰਦਨ,ਐਡਵੋਕੇਟ ਪਰਮਵੀਰ ਸਿੰਘ,ਪਰਮਜੀਤ ਸਿੰਘ ਨੇ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਧਿਆਪਕਾਂ ਨੂੰ ਪੋਕਸੋ ਐਕਟ ਦੇ ਕਾਨੂੰਨੀ ਪ੍ਰਬੰਧਾਂ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਅਧਿਆਪਕਾਂ ਨੂੰ ਅਜਿਹੇ ਮਾਮਲਿਆਂ ਵਿੱਚ ਸੰਵੇਦਨਸ਼ੀਲ, ਜ਼ਿੰਮੇਵਾਰ ਅਤੇ ਸੁਚੇਤ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਬੱਚਿਆਂ ਲਈ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨ ਵਾਲੀ ਮਹੱਤਵਪੂਰਨ ਸੰਸਥਾ ਹਨ।ਇਸ ਸੈਮੀਨਾਰ ਵਿੱਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਤੋਂ ਸੈਂਕੜੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਅਕਾਲੀ - ਭਾਜਪਾ ਗੱਠਜੋੜ ਬਣਾਵੇਗੀ ਸਰਕਾਰ - ਸ਼ਮਸ਼ੇਰ ਸਿੰਘ ਚੌਧਰੀਮਾਜਰਾ ਅਗਲੀ ਖ਼ਬਰ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਨੇ ਸਾਹਿਲ ਗੁਪਤਾ ਦੇ ਘਰ ਪਹੁੰਚ ਕੇ ਹਾਲ - ਚਾਲ ਪੁੱਛਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।