28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਅਕਾਲੀ - ਭਾਜਪਾ ਗੱਠਜੋੜ ਬਣਾਵੇਗੀ ਸਰਕਾਰ - ਸ਼ਮਸ਼ੇਰ ਸਿੰਘ ਚੌਧਰੀਮਾਜਰਾ

ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਵੱਡੇ ਬਹੁਮਤ ਨਾਲ ਜਿੱਤ ਕੇ ਸਰਕਾਰ ਬਣਾਏਗਾ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਲਾਹਕਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 29-11-2026
ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਵੱਡੇ ਬਹੁਮਤ ਨਾਲ ਜਿੱਤ ਕੇ ਸਰਕਾਰ ਬਣਾਏਗਾ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਲਾਹਕਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜੋ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਨੇ ਕਰਵਾਇਆ ਹੈ, ਉਸ ਤੋਂ ਬਾਅਦ ਦੀਆਂ ਸਰਕਾਰਾਂ ਭਾਵੇਂ ਉਹ ਕਾਂਗਰਸ ਦੀ ਸਰਕਾਰ ਹੋਵੇ ਜਾਂ ਹੁਣ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ, ਉਹ ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਦੇ ਨੇੜੇ ਤੇੜੇ ਵੀ ਨਹੀਂ ਢੁਕ ਸਕੀਆਂ। ਉਨ੍ਹਾਂ ਕਿਹਾ ਕਿ 2017 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਸੀ ਪਰ ਉਸ ਨੇ ਜੋ ਵੀ ਵਾਅਦੇ ਪੰਜਾਬ ਦੀ ਆਮ ਜਨਤਾ ਨਾਲ ਕੀਤੇ ਸਨ, ਉਨ੍ਹਾਂ ਨੂੰ ਉਹ ਪੂਰੇ ਨਹੀਂ ਕਰ ਸਕਿਆ ਤਾਂ ਹੀ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਕਾਰਜਕਾਲ ਦੇ ਪੰਜ ਸਾਲ ਵੀ ਪੂਰੇ ਨਹੀਂ ਕਰਨ ਦਿੱਤੇ ਸਨ, ਸਗੋਂ ਤਿੰਨ ਚਾਰ ਮਹੀਨੇ ਪਹਿਲਾਂ ਹੀ ਉਸ ਨੂੰ ਗੱਦੀ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਸੀ ਪਰ ਚਰਨਜੀਤ ਸਿੰਘ ਚੰਨੀ ਨੇ ਵੀ ਸਿਵਾਏ ਪੰਜਾਬ ਸਰਕਾਰ ਦੇ ਹੇਲੀਕਾਪਟਰ ਦੇ ਝੂਟੇ ਲੈਣ ਤੋਂ ਬਿਨਾਂ ਕੁਝ ਵੀ ਨਹੀਂ ਸੀ ਕੀਤਾ ਤਾਂ 2022 ਦੀਆਂ ਚੋਣਾਂ ਵਿਚ ਇਹ ਨਵੇਂ ਉੱਠੇ ਕ੍ਰਾਂਤੀਕਾਰੀ ਆਮ ਆਦਮੀ ਪਾਰਟੀ ਵਾਲੇ ਜਿਨ੍ਹਾਂ ਨੇ ਝੂਠੀਆਂ ਗਾਰੰਟੀਆਂ ਦੇ ਕੇ ਪੰਜਾਬ ਵਿਚ ਆਪਣੀ ਸਰਕਾਰ ਤਾਂ ਬਣਾ ਲਈ ਪਰ ਇਨ੍ਹਾਂ ਨੇ ਵੀ ਹੁਣ ਤੱਕ ਪੌਣੇ ਪੰਜ ਸਾਲਾਂ ਵਿਚ ਪੰਜਾਬ ਦੀ ਜਨਤਾ ਨੂੰ ਸਿਰਫ਼ ਮੂਰਖ ਹੀ ਬਣਾਇਆ, ਆਪਣੇ ਘਰ ਹੀ ਭਰੇ, ਪੰਜਾਬ ਦਾ ਵਿਕਾਸ ਤਾਂ ਕੀ ਕਰਨਾ ਸੀ, ਸਗੋਂ ਇਨ੍ਹਾਂ ਨੇ ਪੌਣੇ ਪੰਜ ਸਾਲਾਂ ਵਿਚ ਪੰਜਾਬ ਨੂੰ ਇਨਾਂ ਕੁ ਕਰਜਾਈ ਕਰ ਦਿੱਤਾ ਕਿ ਆਉਂਦੇ ਕਈ ਸਾਲਾਂ ਵਿਚ ਇਹ ਕਰਜ਼ਾ ਪੰਜਾਬ ਦੀ ਜਨਤਾ ਨਹੀਂ ਚੁਕਾ ਸਕੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ ਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ - ਨੇਤਰ ਸਿੰਘ ਬੋਲ... ਅਗਲੀ ਖ਼ਬਰ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਂਕੜੇ ਅਧਿਆਪਕਾਂ ਨੂੰ ਪੋਕਸੋ ਐਕਟ 2012 ਸੰਬੰਧੀ ਦਿੱਤੀ ਵਿਸ਼ੇਸ਼ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।