30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਰਜੀਤ ਸਿੰਘ ਰੱਖੜਾ ਨੇ 2 ਨੂੰ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ 2 ਦਸੰਬਰ 2026 ਨੂੰ ਸਮਾਣਾ ਦੀ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 30-11-2026
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ 2 ਦਸੰਬਰ 2026 ਨੂੰ ਸਮਾਣਾ ਦੀ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸਮਾਣਾ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਹਰ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੈਲੀ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਚਾਹੀਦੇ ਹਨ। ਉਨ੍ਹਾਂ ਨੇ ਆਵਾਜਾਈ, ਪਾਰਕਿੰਗ, ਬੈਠਣ ਦੇ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਰੈਲੀ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮੁੱਚਾ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਰੈਲੀ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਵਿਭਾਗ ਆਪਸੀ ਤਾਲਮੇਲ ਨਾਲ ਆਪਣੀ ਜ਼ਿੰਮੇਵਾਰੀ ਨਿਭਾਵੇ। ਇਸ ਮੌਕੇ ਸਾਇਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਸੁੱਖੀ ਰੱਖੜਾ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਵਿਕਰਮ ਮਾਣਕੂ (ਕਾਰਜਕਾਰੀ ਨਿਰਦੇਸ਼ਕ ਵਿਸ਼ਾਲ ਕੰਬਾਈਨ), ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਸੋਨੀ ਕਿੰਗ, ਕੌਂਸਲਰ ਜਗਤਾਰ ਸੰਧੂ, ਰਘਬੀਰ ਸਿੰਘ ਕਲਿਆਣ ਸਮੇਤ ਜ਼ਿਲ੍ਹਾ ਪਟਿਆਲਾ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ‘ਆਪ’ ਦੇ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਮੁਹੰਮਦ ਇਮਤਿਆਜ਼ ਦੇ ਕਹਾਣੀ ਸੰਗ੍ਰਹਿ ਹਸ਼ਮਤ ਚਾਚਾ ਤੇ ਹੋਰ ਕਹਾਣੀਆਂ ’ਤੇ ਵਿਚਾਰ ਚਰਚਾ ਤੇ ਰੂਬਰੂ ਮਿੰਨੀ ਕਹਾਣੀ ਮੈਗਜ਼... ਅਗਲੀ ਖ਼ਬਰ ਦੁਕਾਨਦਾਰ ਤੋਂ ਨੌਸਰਬਾਜ਼ 5 ਹਜ਼ਾਰ ਰੁਪਏ ਦੇ ਨੋਟਾਂ ਵਾਲੇ ਹਾਰ ਝਪਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।