ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ‘ਆਪ’ ਸਰਕਾਰ ਦੀ ਮੁੱਖ ਤਰਜੀਹ-ਹਰਚੰਦ ਸਿੰਘ ਬਰਸਟ
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਨਾਗਰਿਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਨਾਗਰਿਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸੇ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਪੰਚਾਇਤਾਂ, ਪਤਵੰਤੇ ਸੱਜਣਾਂ ਤੇ ਆਮ ਲੋਕਾਂ ਨੇ ਬਰਸਟ ਨਾਲ ਮੁਲਾਕਾਤ ਕਰਕੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਸਮੱਸਿਆਵਾਂ, ਬੁਨਿਆਦੀ ਸਹੂਲਤਾਂ ਤੇ ਵਿਕਾਸ ਕਾਰਜਾਂ ਸੰਬੰਧੀ ਮੰਗਾਂ ’ਤੇ ਸੁਝਾਅ ਸਾਂਝੇ ਕੀਤੇ। ਸ. ਬਰਸਟ ਨੇ ਲੋਕਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਮੌਕੇ ’ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਲੋਕ ਮਿਲਣੀਆਂ ਸਰਕਾਰ ਤੇ ਆਮ ਜਨਤਾ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਤੇ ਇਲਾਕੇ ਦੀਆਂ ਜ਼ਰੂਰਤਾਂ ਸਿੱਧੇ ਤੌਰ ’ਤੇ ਸਾਹਮਣੇ ਰੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਜਾਣ ਵਾਲੇ ਸੁਝਾਅ ਇਲਾਕੇ ਦੀਆਂ ਅਸਲ ਜਰੂਰਤਾਂ ਨੂੰ ਸਮਝਣ ਅਤੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾਂ, ਰਸ਼ਪਾਲ ਸਿੰਘ ਸਰਪੰਚ ਮਿਆਲ ਕਲਾਂ, ਕੁਲਵੀਰ ਸਿੰਘ ਸਰਪੰਚ ਲਲੋਛੀ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਪਰਗਟ ਸਿੰਘ ਸਰਪੰਚ ਢਕੜੱਬਾ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਜਰਨੈਲ ਸਿੰਘ ਸਰਪੰਚ ਕੂਕਾ, ਜਗਤਾਰ ਸਿੰਘ ਸਰਪੰਚ ਬੁਜਰਕ, ਸਤਨਾਮ ਸਿੰਘ ਚੀਮਾ ਪ੍ਰਧਾਨ ਸਬਜੀ ਮੰਡੀ ਸਮਾਣਾ, ਗੁਰਦਿਆਲ ਸਿੰਘ ਪੰਚ, ਜਸਪਾਲ ਸਿੰਘ ਪੰਚ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਕੁਲਬੀਰ ਨਮਾਦਾ, ਡਾ. ਹਰਮੇਸ਼ ਆਲਮਪੁਰ, ਅੰਗ੍ਰੇਜ ਭੁੱਲਰ, ਬਲਵਿੰਦਰ ਸਿੰਘ ਵੜੈਚ ਗਾਜੀਪੁਰ, ਪਵਨ ਬਾਂਸਲ, ਗੁਰਪ੍ਰੀਤ ਸਿੰਘ ਲਾਲਗੜ੍ਹ, ਸੁਨੈਣਾ ਮਿੱਤਲ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਰਹੇ।