29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਸਾਂਝੇ ਤੌਰ ’ਤੇ ਸੁਣਿਆ ‘ਮਨ ਕੀ ਬਾਤ’

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਸ਼ਹਿਰੀ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਲਈ ਸਮਾਗਮ ਕਰਵਾਇਆ, ਜਿਸ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਾਂਝੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਆਪਣੀ ਅਕਾਲੀ ਦਲ ਦੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪੁੱਜੇ।

ਅਜੀਤ ਡੈਸਕ 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਸ਼ਹਿਰੀ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਲਈ ਸਮਾਗਮ ਕਰਵਾਇਆ, ਜਿਸ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਾਂਝੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਆਪਣੀ ਅਕਾਲੀ ਦਲ ਦੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪੁੱਜੇ। ਦੋਵਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਹਾਜ਼ਰੀ ਨੂੰ ਆਪਸੀ ਤਾਲਮੇਲ ਅਤੇ ਏਕਤਾ ਦੇ ਸੁਨੇਹੇ ਵਜੋਂ ਦੇਖਿਆ ਗਿਆ। ਇਸ ਮੌਕੇ ਕਾਜਲਾ ਨੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਮਾਈ ਭਾਰਤ’ ਅਤੇ ‘ਬਜਟ ਕੁਐਸਟ’ ਵਰਗੇ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਨੀਤੀ ਨਿਰਮਾਣ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ, ਵਾਤਾਵਰਨ ਸੰਭਾਲ ਅਤੇ ਪੇਂਡੂ ਖੇਤਰਾਂ ਵਿਚ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਸੰਬੰਧੀ ਸੁਝਾਵਾਂ ਦਾ ਵੀ ਜ਼ਿਕਰ ਕੀਤਾ । ਜ਼ਿਲ੍ਹਾ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਹਿੰਮਤ ਸਿੰਘ ਗਿਰਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ ਤੇ ਸਮਾਜ ਨੂੰ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜ ਸੇਵਾ ਨਾਲ ਜੋੜਨ ’ਤੇ ਜ਼ੋਰ ਦਿੱਤਾ। ਇਸ ਮੌਕੇ ਰਵਿੰਦਰ ਕੁਮਾਰ ਸ਼ਰਮਾ, ਮਨਜਿੰਦਰ ਧਨੋਆ, ਕੁਲਵੰਤ ਸਿੰਘ ਐਮ ਸੀ, ਤਰਨਜੀਤ ਸਿੰਘ ਤਰਨੀ, ਰਜਿੰਦਰ ਕੁਮਾਰ ਕੱਕੜ, ਮੋਨਿਕਾ ਸ਼ਰਮਾ, ਤਿਲਕ ਰਾਜ, ਦਿਨੇਸ਼ ਕੁਮਾਰ, ਮਨਜੀਤ ਸਿੰਘ ਤੰਬੜ ਅਤੇ ਵਿਕਾਸ ਵਾਲੀਆ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਜੋੜਾ ਘਰ ਦੀ ਇਮਾਰਤ ਦਾ ਲੈਂਟਰ ਪਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।