24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ-ਮਾਲਵਿਕਾ ਸੂਦ ਕਿਹਾ, ਐਸ. ਸੀ. ਵਿੰਗ ਪਾਰਟੀ ਦਾ ਇਕ ਮਹੱਤਵਪੂਰਨ ਹਿੱਸਾ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵਲੋਂ ਜਥੇਬੰਦਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.

ਨੈਤਿਕ ਸਿੱਖਿਆ ਦੀ ਪ੍ਰੀਖਿਆ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਪਿ੍ਰੰਸੀਪਲ, ਸਕੂਲ ਸਟਾਫ਼ ਅਤੇ ਸਟੱਡੀ ਸਰਕਲ ਦੇ ਸੇਵਾਦਾਰਾਂ ਨਾਲ। ਤਸਵੀਰ: ਸੁਖਰਾਜ ਸਿੰਘ ਗੋਂਦਾਰਾ 24-08-2026
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵਲੋਂ ਜਥੇਬੰਦਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਪੰਜਾਬ ਇੰਚਾਰਜ ਸੁਧੀਰ ਚੌਧਰੀ ਅਤੇ ਪੰਜਾਬ ਐਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋਂ ਦੀ ਅਗਵਾਈ ਹੇਠ ਐਸ.ਸੀ. ਵਿੰਗ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਐਸ.ਸੀ. ਵਿੰਗ ਪਾਰਟੀ ਦਾ ਇਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਸਰਗਰਮੀ ਨਾਲ ਲੋਕਾਂ ਵਿਚ ਵਿਚਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹਨ ਅਤੇ ਜਦੋਂ ਵਰਕਰ ਇੱਕਜੁੱਟ ਹੋ ਕੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ ਤਾਂ ਪਾਰਟੀ ਹੋਰ ਮਜ਼ਬੂਤ ਹੁੰਦੀ ਹੈ। ਮਾਲਵਿਕਾ ਸੂਦ ਨੇ ਨਵੇਂ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਲੋਕਾਂ ਦੇ ਦੁੱਖ-ਸੁੱਖ ਵਿ ਚ ਖੜ੍ਹਾ ਹੋਵੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰੇ। ਮੀਟਿੰਗ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇੱਕਜੁੱਟ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਐਸ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿਚ ਮੀਟਿੰਗਾਂ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਜ਼ੋਨ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਖੇਡਾਂ ’ਚ ਜ... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।