ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਤੀਜ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਨੀਤੂ ਚੋਪੜਾ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਤੇ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਗਰੁੱਪ ਡਾਂਸ ਨਾਲ ਕੀਤੀ ਗਈ।
ਅਜੀਤ ਡੈਸਕ
25-08-2026