26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਸਵਾਰ ਦੋ ਮਜ਼ਦੂਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਮੋੜ ਨੇੜੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਦਾ ਸਾਥੀ ਹਸਪਤਾਲ ’ਚ ਜੇਰੇ ਇਲਾਜ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਮਜ਼ਦੂਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

?? 26-08-2026
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਮੋੜ ਨੇੜੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਦਾ ਸਾਥੀ ਹਸਪਤਾਲ ’ਚ ਜੇਰੇ ਇਲਾਜ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਮਜ਼ਦੂਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਉਰਫ਼ ਗੋਰਾ ਸਿੰਘ (30), ਜਦਕਿ ਜ਼ਖ਼ਮੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ। ਇਸ ਸੰਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਸੁਖਦੀਪ ਕੌਰ ਪਤਨੀ ਰਾਜਾ ਸਿੰਘ ਵਾਸੀ ਪਿੰਡ ਕੋਟਲੀ ਸੰਘਰ ਨੇ ਦੱਸਿਆ ਕਿ ਉਸ ਦਾ ਲੜਕਾ ਜਸਵੀਰ ਸਿੰਘ ਉਰਫ਼ ਗੋਰਾ ਸਿੰਘ ਅਤੇ ਉਸ ਦਾ ਸਾਥੀ ਸਤਨਾਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਤੋਂ ਬੀਤੇ ਦਿਨੀਂ ਰਾਤ ਕਰੀਬ 8 ਵਜੇ ਮਜ਼ਦੂਰੀ ਕਰਕੇ ਮੋਟਰਸਾਈਕਲ ਨੰਬਰ ਪੀ.ਬੀ. 30 ਵਾਈ 9905 ’ਤੇ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਜਦੋਂ ਉਹ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਤੋਂ ਪਿੰਡ ਕੋਟਲੀ ਸੰਘਰ ਵੱਲ ਮੋੜ ਮੁੜਨ ਲੱਗੇ ਤਾਂ ਇਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਸਕਾਰਪੀਓ ਗੱਡੀ ਦੇ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਸੜਕ ’ਤੇ ਡਿੱਗ ਗਏ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਤੁਰੰਤ ਦੋਵਾਂ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਰੈਫ਼ਰ ਕਰ ਦਿੱਤਾ। ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਜਸਵੀਰ ਸਿੰਘ ਉਰਫ਼ ਗੋਰਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸਤਨਾਮ ਸਿੰਘ ਦਾ ਇਲਾਜ ਜਾਰੀ ਹੈ। ਪੀੜਤ ਮਾਂ ਨੇ ਦੱਸਿਆ ਕਿ ਮ੍ਰਿਤਕ ਜਸਵੀਰ ਸਿੰਘ ਆਪਣੇ ਪਰਿਵਾਰ ’ਚ ਕਮਾਈ ਕਰਨ ਵਾਲਾ ਇਕਲੌਤਾ ਮੈਂਬਰ ਸੀ, ਜੋ ਆਪਣੇ ਪਿੱਛੇ ਪਤਨੀ ਅਤੇ ਤਿੰਨ ਛੋਟੇ ਬੱਚੇ (ਦੋ ਲੜਕੇ ਤੇ ਇਕ ਲੜਕੀ) ਛੱਡ ਗਿਆ ਹੈ। ਪਰਿਵਾਰ ਨੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਬਲਜਿੰਦਰ ਸਿੰਘ ਬੱਬੂ ਆਹੂਜਾ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਵਜੋਂ ਸੰਭਾਲੀ ਜ਼ਿੰਮੇਵਾਰੀ ਅਗਲੀ ਖ਼ਬਰ ਦਸਮੇਸ਼ ਇੰਸਟੀਚਿਊਟ ਵਿਖੇ 12ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਆਫ਼ ਫ਼ੋਰੈਂਸਿਕ ਓਡੋਂਟੋਲੋਜੀ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।