28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਚ ਭਾਰਤ ਵਿਕਾਸ ਪ੍ਰੀਸ਼ਦ ਨੇ ਬੂਟੇ ਲਗਾਏ

ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਵਲੋਂ ‘ਏਕ ਪੇੜ ਮਾਂ ਦੇ ਨਾਮ’ ਸਿਰਲੇਖ ਹੇਠ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛਾਂਦਾਰ, ਫਲ਼ਦਾਰ ਅਤੇ ਸਜਾਵਟੀ ਪੌਦੇ ਲਗਾਏ ਗਏ। ਇਸ ਮੌਕੇ ਗੁਲਾਬ, ਸੁਖਚੈਨ, ਜਾਮਣ ਅਤੇ ਇੰਡੋਰ ਪੌਦਿਆਂ ਸਮੇਤ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਕਾਲਜ ਦੇ ਵਾਤਾਵਰਨ ਨੂੰ ਹੋਰ ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਦਾ ਉਪਰਾਲਾ ਕੀਤਾ ਗਿਆ।

ਅਜੀਤ ਡੈਸਕ 27-08-2026
ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਵਲੋਂ ‘ਏਕ ਪੇੜ ਮਾਂ ਦੇ ਨਾਮ’ ਸਿਰਲੇਖ ਹੇਠ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛਾਂਦਾਰ, ਫਲ਼ਦਾਰ ਅਤੇ ਸਜਾਵਟੀ ਪੌਦੇ ਲਗਾਏ ਗਏ। ਇਸ ਮੌਕੇ ਗੁਲਾਬ, ਸੁਖਚੈਨ, ਜਾਮਣ ਅਤੇ ਇੰਡੋਰ ਪੌਦਿਆਂ ਸਮੇਤ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਕਾਲਜ ਦੇ ਵਾਤਾਵਰਨ ਨੂੰ ਹੋਰ ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਅਕਸ਼ੈ ਗਰਗ, ਡਾ. ਸਤੀਸ਼ ਸ਼ਰਮਾ, ਉਮੇਸ਼ ਤਿਵਾੜੀ, ਰਣਜੀਵ ਸ਼ਰਮਾ, ਗੋਪਾਲ ਵੋਹਰਾ, ਕੁਲਭੂਸ਼ਣ ਕੌੜਾ, ਜਰਨੈਲ ਸਿੰਘ ਮਾਨ, ਨਰੇਸ਼ ਪਾਲ ਕਾਂਸਲ, ਸੁਭਾਸ਼ ਗੋਇਲ, ਰਜਿੰਦਰ ਸਿੰਘ, ਟੀ. ਆਰ. ਅਰੋੜਾ, ਪੰਕਜ ਬਾਂਸਲ, ਨਰੇਸ਼ ਗੋਇਲ, ਡਾ. ਗਗਨ ਅਰੋੜਾ, ਦਿਨੇਸ਼ ਮਿੱਤਲ ਅਤੇ ਰਾਜੀਵ ਸ਼ਰਮਾ ਸਮੇਤ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਹਾਜ਼ਰ ਸਨ। ਕਾਲਜ ਦੇ ਪਿ੍ਰੰਸੀਪਲ ਡਾ. ਗੁਲਸ਼ਨ ਕੁਮਾਰ ਅਤੇ ਕਾਲਜ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੌਦੇ ਨਾ ਸਿਰਫ਼ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਂਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਾਤਾਵਰਨ ਦੀ ਰੱਖਿਆ ਲਈ ਅੱਗੇ ਆਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਪਿੰਡ ਖਾਰਾ ’ਚ ਆਰ.ਓ. ਪਲਾਂਟ ਅਤੇ ਹੋਰ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।