28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕਿਆ , ਸ਼ਹਿਰ ’ ਚ ਰੋਸ ਮਾਰਚ

ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮ-ਕਾਜ ਠੱਪ ਕਰਨ ਦੇ ਦਿੱਤੇ ਗਏ ਸੱਦੇ ’ਤੇ ਸਥਾਨਕ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ’ਚ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਕੋਟਕਪੂਰਾ ਤਹਿਸੀਲ ਦੇ ਸੈਂਕੜੇ ਅਧਿਆਪਕਾਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਪੈਨਸ਼ਨਰਾਂ ਨੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸ਼ਹਿਰ ਦੇ ਫ਼ੌਜੀ ਰੋਡ, ਢੋਡਾ ਚੌਂਕ, ਰੇਲਵੇ ਰੋਡ, ਮਹਿਤਾ ਚੌਂਕ ਤੋਂ ਬੱਤੀਆਂ ਵਾਲੇ ਚੌਂਕ ਤੱਕ ਰੋਸ ਮਾਰਚ ਕਰਨ ਤੋਂ ਬਾਅਦ ਬੱਤੀਆਂ ਵਾਲੇ ਚੌਂਕ ਵਿਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ ਗਿਆ।

ਅਜੀਤ ਡੈਸਕ 28-08-2026
ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮ-ਕਾਜ ਠੱਪ ਕਰਨ ਦੇ ਦਿੱਤੇ ਗਏ ਸੱਦੇ ’ਤੇ ਸਥਾਨਕ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ’ਚ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਕੋਟਕਪੂਰਾ ਤਹਿਸੀਲ ਦੇ ਸੈਂਕੜੇ ਅਧਿਆਪਕਾਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਪੈਨਸ਼ਨਰਾਂ ਨੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸ਼ਹਿਰ ਦੇ ਫ਼ੌਜੀ ਰੋਡ, ਢੋਡਾ ਚੌਂਕ, ਰੇਲਵੇ ਰੋਡ, ਮਹਿਤਾ ਚੌਂਕ ਤੋਂ ਬੱਤੀਆਂ ਵਾਲੇ ਚੌਂਕ ਤੱਕ ਰੋਸ ਮਾਰਚ ਕਰਨ ਤੋਂ ਬਾਅਦ ਬੱਤੀਆਂ ਵਾਲੇ ਚੌਂਕ ਵਿਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਕੁਲਵਿੰਦਰ ਸਿੰਘ ਮੌੜ, ਸੁਭਾਸ਼ ਚੰਦਰ ਸ਼ਰਮਾ, ਵੀਰ ਇੰਦਰਜੀਤ ਸਿੰਘ ਪੁਰੀ, ਕੁਲਵੰਤ ਸਿੰਘ ਚਾਨੀ, ਸੁਖਮੰਦਰ ਸਿੰਘ ਸੰਧਵਾਂ, ਜਗਸੀਰ ਸਿੰਘ ਖਾਰਾ, ਹਰਦੀਪ ਸਿੰਘ ਕਟਾਰੀਆ, ਅਵਤਾਰ ਸਿੰਘ ਸਹੋਤਾ, ਨਗਰ ਕੌਂਸਲ ਮੁਲਾਜ਼ਮ ਆਗੂ ਸ਼ਰਨ ਕੁਮਾਰ, ਲਖਵੀਰ ਸਿੰਘ, ਜੈ ਚੰਦ, ਪਾਵਰਕਾਮ ਪੈਨਸ਼ਨਰ ਆਗੂ ਰੇਸ਼ਮ ਸਿੰਘ, ਦਰਸ਼ਨ ਕੁਮਾਰ ਬਾਵਾ, ਜਸਕਰਨ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸ਼ਰਮਾ, ਹਰਪ੍ਰੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ ਵਾੜਾ ਦੜਾਕਾ ਅਤੇ ਮਨਪ੍ਰੀਤ ਸਿੰਘ ਆਗੂ ਬਿਜਲੀ ਬੋਰਡ, ਸਵਰਨਪਾਲ ਸਿੰਘ ਪ੍ਰਧਾਨ ਪਟਵਾਰ ਯੂਨੀਅਨ ਕੋਟਕਪੂਰਾ, ਸੁਖਦੇਵ ਸਿੰਘ ਸਿਵਲ ਹਸਪਤਾਲ ਕੋਟਕਪੂਰਾ, ਮੋਹਨ ਲਾਲ ਪ੍ਰੈਸ ਸਕੱਤਰ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ, ਅਧਿਆਪਕ ਆਗੂ ਪ੍ਰੀਤ ਭਗਵਾਨ ਸਿੰਘ ਐਲੀਮੈਂਟਰੀ ਟੀਚਰਜ਼ ਯੂਨੀਅਨ, ਭਰਾਤਰੀ ਤੌਰ ’ਤੇ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਸੁਖਦੇਵ ਸਿੰਘ, ਸਰਦੂਲ ਸਿੰਘ ਕਾਸਿਮ ਭੱਟੀ ਨੇ ਸਮੂਹ ਲੋਕਾਂ, ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਸੱਦਾ ਦਿੱਤਾ ਕਿ ਆਮ ਆਦਮੀ ਪਾਰਟੀ ਦਾ ਹੰਕਾਰ ਤੋੜਣ ਲਈ ਅਤੇ ਸੱਤਾ ਤੋਂ ਲਾਂਭੇ ਕਰਨ ਲਈ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣ ਲਈ ਅੱਜ ਤੋਂ ਹੀ ਕਮਰਕਸੇ ਕਸ ਲੈਣ। ਇਸ ਰੋਸ ਰੈਲੀ ’ਚ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਅਜੇਪਾਲ ਸਿੰਘ ਸੰਧੂ ਕਾਂਗਰਸੀ ਆਗੂ, ਹਰਬੰਸ ਲਾਲ ਸ਼ਰਮਾ ਭਾਰਤੀ ਜਨਤਾ ਪਾਰਟੀ, ਬਸੰਤ ਕੁਮਾਰ ਬਹੁਜਨ ਸਮਾਜ ਪਾਰਟੀ ਨੇ ਸ਼ਾਮਿਲ ਹੋ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ।
ਪਿਛਲੀ ਖ਼ਬਰ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰ ਕੋਲੋਂ 522 ਗਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।